ਵਿਧਾਨ ਸਭਾ ਖੇਤਰ ਉੜਮੁੜ-41 ਦੇ ਪਿੰਡ ਨੰਗਲ ਫਰੀਦ ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ
ਹੁਸ਼ਿਆਰਪੁਰ, 30 ਜੁਲਾਈ 2021 : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਦੇ ਪ੍ਰਤੀ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਖੇਤਰ ਉੜਮੁੜ-41 ਦੇ ਪਿੰਡ ਨੰਗਲ ਫਰੀਦ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਖੇਤਰ ਉੜਮੁੜ-41 ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਦੇ ਲਈ ਵੋਟ ਬਣਾਉਣਾ ਜ਼ਰੂਰੀ ਹੈ ਅਤੇ ਇਨ੍ਹਾਂ ਨੂੰ ਇਸ ਬਾਰੇ ਵਿੱਚ ਵੱਖ-ਵੱਖ ਯਤਨਾਂ ਨਾਲ ਵੋਟ ਬਣਾਉਣ ਦੀ ਜਾਣਕਾਰੀ ਵੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਦਕਸ਼ ਸੋਹਨ, ਸੁਪਰਵਾਈਜਰ ਡਾ. ਪ੍ਰੇਮ ਸਿੰਘ, ਬੂਥ ਨੰਬਰ 161 ਦੇ ਬੀ.ਐਲ.ਓ ਸੁਰਿੰਦਰ ਸਿੰਘ, ਬੂਥ ਨੰਬਰ 162 ਦੇ ਬੀ.ਐਲ.ਓ ਕੁਲਵਿੰਦਰ ਕੌਰ ਨੇ ਲੋਕਾਂ ਨੂੰ ਵੋਟ ਬਣਾਉਣ ਦੇ ਪ੍ਰਤੀ ਜਾਗਰੂਕ ਕੀਤਾ। ਇਨ੍ਹਾਂ ਸਾਰੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾ ਵਿੱਚ ਵਿਸ਼ੇਸ਼ ਯਤਨਾਂ ਰਾਹੀਂ ਲੋਕਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਪ੍ਰਦੀਪ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਨੂੰ ਹੈਲਪਲਾਈਨ ਨੰਬਰ 1950 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵੋਟ ਬਣਾਉਣ, ਦਰੁੱਸਤੀ ਜਾਂ ਸ਼ਿਕਾਇਤ ਦੇ ਲਈ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਬੂਥ ਦੇ ਬਾਹਰ ਬੀ.ਐਲ.ਓ ਅਤੇ ਸੁਪਰਵਾਈਜਰ ਦਾ ਨੰਬਰ ਅੰਕਿਤ ਹੈ ਅਤੇ ਲੋੜ ਪੈਣ ’ਤੇ ਇਨ੍ਹਾਂ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵੋਟਰ ਲੋੜ ਪੈਣ ’ਤੇ ਵੋਟਰ ਹੈਲਪਲਾਈਨ ਜਾਂ ਐਨ.ਵੀ.ਐਸ.ਪੀ. ਪੋਰਟਲ ਦੀ ਸਹਾਇਤਾ ਨਾਲ ਵੋਟ ਬਣਾਉਣ ਦੇ ਲਈ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕ੍ਰਿਆ ਲੋਕਤੰਤਰ ਨੂੰ ਮਜ਼ਬੂਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਈ ਸਿੱਧ ਹੁੰਦੀ ਹੈ।