ਵੇਕ-ਅੱਪ ਲੁਧਿਆਣਾ- 12 ਜੁਲਾਈ ਨੂੰ ਵਿਸ਼ਾਲ ਮੁਹਿੰਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਇੱਕ ਦਿਨ ‘ਚ 1.3 ਲੱਖ ਬੂਟੇ ਲਗਾਏ ਜਾਣਗੇ
ਲੁਧਿਆਣਾ: ਜ਼ਿਲ੍ਹੇ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਲੋਕ ਨਿਰਮਾਣ ਵਿਭਾਗ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਹਨ।