( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001361088{main}( ).../index.php:0
20.0002361448require( '/home/timespunjab.com/public_html/wp-blog-header.php' ).../index.php:17
30.436817652392require_once( '/home/timespunjab.com/public_html/wp-includes/template-loader.php' ).../wp-blog-header.php:19
40.443817719496include( '/home/timespunjab.com/public_html/wp-content/themes/covernews/single.php' ).../template-loader.php:106
50.443817719496get_header( ).../single.php:10
60.455117739304locate_template( ).../general-template.php:48
70.455217739416load_template( ).../template.php:745
80.455317739832require_once( '/home/timespunjab.com/public_html/wp-content/themes/covernews/header.php' ).../template.php:810
90.648620987928do_action( ).../header.php:63
100.648620988304WP_Hook->do_action( ).../plugin.php:517
110.648620988304WP_Hook->apply_filters( ).../class-wp-hook.php:348
120.648620989056covernews_get_breadcrumb( ).../class-wp-hook.php:324
130.648920989176covernews_get_breadcrumb_trail( ).../template-functions.php:277
140.649120990304breadcrumb_trail( ).../template-functions.php:316
150.649820993904Breadcrumb_Trail->trail( ).../breadcrumbs.php:43
160.650220996104sprintf ( ).../breadcrumbs.php:253

ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 522 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ

0

ਤਰਨ ਤਾਰਨ, 23 ਜੁਲਾਈ 2021 : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1079 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 522 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 22 ਜੁਲਾਈ ਨੂੰ ਭੇਜੇ ਗਏ 819 ਸੈਂਪਲਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ  ਅਤੇ  818 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,08,852 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,00,205 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1047 ਦੀ ਰਿਪੋਰਟ ਆਉਣੀ ਬਾਕੀ ਹੈ।

ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7966 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7578 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।

ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 18 ਹੈ, ਜਿੰਨਾਂ ਵਿੱਚੋਂ 06 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।

ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

About The Author

Leave a Reply

Your email address will not be published. Required fields are marked *

error: Content is protected !!