ਸਾਬਕਾ ਖੇਡ ਮੰਤਰੀ ਅਤੇ ਸੰਸਦ ਮੈਂਬਰ ਮੀਤ ਹੇਅਰ ਨੇ ਹੰਸਰਾਜ ਬੈਡਮਿੰਟਨ ਸਟੇਡੀਅਮ ਦਾ ਦੌਰਾ ਕੀਤਾ
ਜਲੰਧਰ : ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਐਤਵਾਰ ਨੂੰ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਦਾ ਦੌਰਾ ਕੀਤਾ। ਸ੍ਰੀ ਹੇਅਰ ਜਲੰਧਰ ਪੱਛਮੀ ਉਪ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇੱਕ ਖੇਡ ਪ੍ਰੇਮੀ ਹੋਣ ਦੇ ਨਾਤੇ,ਉਹ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਬੈਡਮਿੰਟਨ ਖੇਡਣ ਲਈ ਸਟੇਡੀਅਮ ਪਹੁੰਚੇ । ਖਿਡਾਰੀ ਓਹਨਾ ਨੂੰ ਬੈਡਮਿੰਟਨ ਹਾਲ ਦੇ ਅੰਦਰ ਦੇਖ ਕੇ ਬਹੁਤ ਉਤਸ਼ਾਹਿਤ ਦਿਖੇ । ਇਸ ਮੌਕੇ ਡੀ.ਬੀ.ਏ ਦੇ ਸਕੱਤਰ ਰਿਤਿਨ ਖੰਨਾ ਨੇ ਉਨ੍ਹਾਂ ਨੂੰ ਨਵਾਂ ਬਣਿਆ ਕੋਰਟ, ਜਿਮਨੇਜ਼ੀਅਮ ਅਤੇ ਯੋਗਾ ਹਾਲ ਵੀ ਦਿਖਾਇਆ। ਜ਼ਿਕਰਯੋਗ ਹੈ ਕਿ ਮੀਤ ਹੇਅਰ ਨੇ ਖੇਡ ਮੰਤਰੀ ਹੁੰਦਿਆਂ ਪਿਛਲੇ ਸਾਲ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਲਈ 23 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ। ਸ੍ਰੀ ਮੀਤ ਹੇਅਰ ਅੰਤ੍ਰਿੰਗ ਕਮੇਟੀ ਵੱਲੋਂ ਥੋੜ੍ਹੇ ਸਮੇਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਭਵਿੱਖ ਵਿੱਚ ਵੀ ਐਸੋਸੀਏਸ਼ਨ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡੀ.ਬੀ.ਏ ਦੇ ਸਕੱਤਰ ਰਿਤਿਨ ਖੰਨਾ ਨੇ ਮੀਤ ਹਾਇਰ ਨੂੰ ਸਨਮਾਨਿਤ ਕੀਤਾ।