ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

0

ਚੰਡੀਗੜ੍ਹ:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

About The Author

Leave a Reply

Your email address will not be published. Required fields are marked *

error: Content is protected !!