10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਸੰਗਰੂਰ, 1 ਜੁਲਾਈ 2021: ਸ੍ਰੀ ਮਤੀ ਦੀਪਤੀ ਗੋਇਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸਾਂ ਨਿਰਦੇਸ਼ਾ ਦੇ ਅਨੁਸਾਰ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਮਿਤੀ 10.07.2021 ਨੂੰ ਕੋਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
ਸ੍ਰੀ ਮਤੀ ਦੀਪਤੀ ਗੋਇਲ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ -ਕਮ- ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾ ਵਿੱਚ ਕੇਸਾ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਯਕੀਨੀ ਬਣਾਇਆ ਜਾਂਦਾ ਹੈ।
ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।