10 ਅਗਸਤ ਨੂੰ ਰਿਲੇਸ਼ਨਸਿ਼ਪ ਅਫ਼ਸਰ ਦੀ ਭਰਤੀ ਲਈ ਲੱਗੇਗਾ ਪਲੇਸਮੈਂਟ ਕੈਂਪ
ਮਾਨਸਾ, 09 ਅਗਸਤ 2021 : ਜਿ਼ਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 10 ਅਗਸਤ 2021 ਨੂੰ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਤਰਾਸ਼ਨਾ ਫਾਇਨਾਂਸਿ਼ਅਲ ਸਰਵਿਸ ਲਿਮਟਿਡ ਵੱਲੋਂ ਰਿਲੇਸ਼ਨਸਿ਼ਪ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈੇ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਸਿਰਫ਼ ਲੜਕੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਉਮਰ ਸੀਮਾ 20 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ *ਤੇ ਤੰਦਰੁਸਤ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਅਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ ਅਤੇ ਬਾਇਓਡਾਟਾ ਲੈ ਕੇ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚਣ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀ ਨੂੰ 14000/— ਰੁਪਏ ਤਨਖ਼ਾਹ ਵਜੋਂ ਦਿੱਤੇ ਜਾਣਗੇ। ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641—78030 *ਤੇ ਸੰਪਰਕ ਕੀਤਾ ਜਾ ਸਕਦਾ ਹੈ।