110 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ
ਸੰਗਰੂਰ, 15 ਜੂਨ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 110 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 52 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਤੋਂ ਅਤੇ 58 ਮਰੀਜਾਂ ਨੇ ਸੰਸਥਾਗਤ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।