ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ
ਸੰਗਰੂਰ, 23 ਅਗਸਤ 2021 : ਸ਼੍ਰੀਮਤੀ ਦੀਪਤੀ ਗੋਇਲ, ਸਿਵਲ ਜੱਜ਼ ਸੀਨੀਅਰ ਡਿਵੀਜ਼ਨ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਅਤੇ ਸ. ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ਼ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਅਧੀਨ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ, ਬਡਰੁੱਖਾਂ ਵਿਖੇ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ।
ਇਸ ਮੌਕੇ ਜੱਜ ਸਾਹਿਬਾ ਵਲੋਂ ਬਜੁਰਗਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਪੁੱਛਿਆ ਗਿਆ। ਉਨ੍ਹਾਂ ਬਜੁਰਗਾਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਮਾਨਸਿਕ ਤੌਰ ਤੇ ਹੌਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਮਾਤਾ ਪਿਤਾ ਵਲੋਂ ਆਪਣੀ ਜਾਇਦਾਦ ਆਪਣੇ ਬਚਿਆਂ ਦੇ ਨਾਂ ਤੇ ਲਗਵਾ ਦਿੱਤੀ ਗਈ ਹੈ ਅਤੇ ਉਹ ਉਹਨਾਂ ਦੀ ਦੇਖਭਾਲ ਨਹੀਂ ਕਰਦੇ ਤਾਂ ਮਾਪੇ ਆਪਣੀ ਜਾਇਦਾਦ ਵਾਪਿਸ ਲੈਣ ਦੇ ਹੱਕਦਾਰ ਹਨ।
ਇਸ ਮੌਕੇ ਜੱਜ਼ ਸਾਹਿਬ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸੀਨੀਅਰ ਸਿਟੀਜਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।