ਸਰਕਾਰ ਦੁਆਰਾ AIIMS ਬਠਿੰਡਾ ਵਿਖੇ ਨਰਸਾਂ ਲਈ ਸੁਰੂ ਕੀਤੀ ਜਾ ਰਹੀ ਮੁਫਤ ਟੇ੍ਰਨਿੰਗ : ਰੰਧਾਵਾ
ਪਠਾਨਕੋਟ, 24 ਅਗਸਤ 2021 : ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੁਆਰਾ AIIMS ਬਠਿੰਡਾ ਵਿਖੇ ਨਰਸਾਂ ਲਈ ਮੁਫਤ ਵਿੱਚ ਸਤੰਬਰ 2021 ਦੇ ਪਹਿਲੇ ਹਫ਼ਤੇ ਕੋਰਸ ਸੁਰੂ ਕਰਵਾਈਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਪੀ.ਐਸ.ਡੀ.ਐਮ. ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਉਪਰੋਕਤ ਕੋਰਸ ਸੁਰੂ ਕਰਵਾਉਂਣ ਪਿੱਛੇ ਇਹ ਉਦੇਸ਼ ਹੈ ਕਿ ਨਰਸਾਂ ਦਾ ਕਿੱਤਾ ਮੁੱਖੀ ਸਕਿੱਲ ਅਤੇ ਨੌਕਰੀ ਦੀ ਸੰਭਾਵਾਨਾਵਾਂ ਵਿੱਚ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਕੋਰਸ ਦਾ ਸਮਾਂ 3 ਮਹੀਨੇ ਦਾ ਹੋਵੇਗਾ। ਇਸ ਕੋਰਸ ਵਿੱਚ ਦਾਖਲਾ ਲੈਣ ਲਈ ਉਮੀਦਵਾਰ ਨੇ 60 ਪ੍ਰਤੀਸ਼ਤ ਨੰਬਰਾਂ ਨਾਲ ਬੀ.ਐਸ.ਸੀ. ਨਰਸਿੰਗ ਕੀਤੀ ਹੋਣੀ ਚਾਹੀਦੀ ਹੈ ਜਾਂ ਉਮੀਦਵਾਰ ਕੋਲ 60 ਪ੍ਰਤੀਸ਼ਤ ਨੰਬਰਾਂ ਨਾਲ ਜੀ.ਐਨ.ਐਮ. ਨਰਸਿੰਗ ਕੋਰਸ ਨਾਲ 2 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਸਰਟੀਫਾਇਡ ਉਮੀਦਵਾਰਾ ਨੂੰ PGRKAM ਰਾਹੀਂ ਪੰਜਾਬ ਦੇ ਵੱਖ-ਵੱਖ ਹਸਪਤਾਲਾ ਵਿੱਚ ਨੋਕਰੀ ਤੇ ਲਗਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਜਿਲ੍ਹਾ ਰੋਜਗਾਰ ਦਫਤਰ ਕਮਰਾ ਨੰਬਰ 352 ਚੋਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 9465857874 ਜਾਂ 9779751007 ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਲਈ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਮੁਫਤ ਹੋਵੇਗਾ।