ਅਧਿਕਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਹਲ ਕਰਨ ਦੇ ਆਦੇਸ਼

ਫਾਜ਼ਿਲਕਾ, 19 ਜੂਨ 2024 : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਫਾਜ਼ਿਲਕਾ ਅਤੇ ਤਹਿਸੀਲ/ਬਲਾਕ ਪੱਧਰ ਤੇ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਰੋਜ਼ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਆਪਣੇ ਦਫਤਰਾਂ ਵਿਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਸੁਨਣ ਦੀ ਹਦਾਇਤ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਫੌਰੀ ਤੇ ਹੱਲ ਲਈ ਦਫਤਰਾਂ ਵਿਖੇ ਸਹਾਇਤਾ ਕੇਂਦਰ ਸਥਾਪਿਤ ਕਰਨ ਦੇ ਆਦੇਸ਼ਾ ਦੀ ਪਾਲਣਾ ਕਰਦਿਆਂ ਇਹ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਸਮੇਂ ਦੋਰਾਨ ਫੀਲਡ ਦੌਰੇ ਤੇ ਨਹੀਂ ਜਾਵੇਗਾ ਤਾਂ ਜੋ ਆਮ ਜਨਤਾ ਦੀ ਮੁਸ਼ਕਲਾਂ ਦਾ ਮੌਕੇ ਤੇ ਹੱਲ ਹੋ ਸਕੇ। ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ਵਿਚ ਤੁਰੰਤ ਲਾਗੂ ਕੀਤੇ ਜਾਂਦੇ ਹਨ।

About The Author

error: Content is protected !!