ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 50 ‘ਚ ਦੋ ਕੰਪੈਕਟਰਾਂ ਦਾ ਉਦਘਾਟਨ

– ਸਥਾਨਕ ਵਸਨੀਕਾਂ ਵੱਲੋਂ ਵਿਧਾਇਕ ਛੀਨਾ ਦਾ ਵਿਸ਼ੇਸ਼ ਧੰਨਵਾਦ
ਲੁਧਿਆਣਾ, 19 ਜੂਨ 2024 :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 50 ਅਧੀਨ ਸਥਾਨਕ ਸ਼ੇਰਪੁਰ ਵਿਖੇ ਦੋ ਕੰਪੈਕਟਰਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਕਿਹਾ ਕਿ ਇੱਕ ਕੰਪੈਕਟਰ ‘ਤੇ ਕਰੀਬ ਡੇਢ ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ ਤਿੰਨ ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਬਦਬੂ ਕਾਰਨ ਸੜਕ ਤੋਂ ਲੰਘਣਾ ਵੀ ਮੁਸ਼ਕਿਲ ਸੀ ਅਤੇ ਸਥਾਨਕ ਲੋਕਾਂ ਵੱਲੋਂ ਕੂੜੇ ਦੇ ਲੱਗੇ ਢੇਰਾਂ ਬਾਰੇ ਅਕਸਰ ਸ਼ਿਕਾਇਤ ਰਹਿੰਦੀ ਸੀ।

ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਦੱਖਣੀ ਵਿੱਚ ਇਸ ਕੰਪੈਕਟਰ ਦੇ ਲੱਗਣ ਨਾਲ ਡੰਪ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਜਾਂ ਉਨ੍ਹਾਂ ਸੜਕਾਂ ਤੋਂ ਰੋਜ਼ਾਨਾ ਲੰਘਣ/ਪੈਦਲ ਚੱਲਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕੰਪੈਕਟਰ ਵੀ ਸਥਾਪਿਤ ਕੀਤੇ ਜਾਣਗੇ ਤਾਂ ਜੋ ਵੱਖ-ਵੱਖ ਥਾਵਾਂ ‘ਤੇ ਲੱਗੇ ਕੂੜੇ ਦੇ ਢੇਰਾਂ ਨੂੰ ਖਤਮ ਕੀਤਾ ਜਾ ਸਕੇ ਅਤੇ ਨਾਲ ਹੀ ਨਵੀਂ ਤਕਨੀਕ ਦੀ ਵਰਤੋਂ ਕਰਕੇ ਕੂੜਾ ਇਕੱਠਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਪੂਰਨ ਵਿਕਾਸ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਇਹ ਸਾਰੇ ਕੰਮ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਹ ਮੰਗ ਕਈ ਸਾਲਾਂ ਤੋਂ ਚੱਲੀ ਆ ਰਹੀ ਸੀ, ਕਿਉਂਕਿ ਇਸ ਪ੍ਰੋਜੈਕਟ ਦਾ ਆਕਾਰ ਵੱਡਾ ਹੋਣ ਕਾਰਨ ਕਿਸੇ ਵੀ ਸਰਕਾਰ ਨੇ ਇਸ ‘ਤੇ ਕੰਮ ਨਹੀਂ ਕੀਤਾ, ਪਰ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕਾਰਜ਼ ਨੂੰ ਨੇਪਰੇ ਚਾੜ੍ਹਨ ਵਿੱਚ ਸਫਲ ਰਹੀ ਹੈ।

ਵਿਧਾਇਕ ਛੀਨਾ ਵੱਲੋਂ ਇਲਾਕੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੀ ਭਾਈਵਾਲੀ ਨਾਲ ਹੀ ਅਸੀਂ ਲੁਧਿਆਣਾ ਸ਼ਹਿਰ ਨੂੰ ਸਵੱਛ ਅਤੇ ਸੁਥਰਾ ਬਣਾਉਣ ਵਿੱਚ ਸਫ਼ਲ ਹੋਵਾਂਗੇ। ਨਗਰ ਨਿਗਮ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਹ ਸਟੈਟਿਕ ਕੰਪੈਕਟਰ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਦੇਣਗੇ। ਇਸ ਨਾਲ ਨਾ ਸਿਰਫ ਕੂੜੇ ਦੇ ਢੇਰਾਂ ਤੋਂ ਛੁਟਕਾਰਾ ਮਿਲੇਗਾ ਸਗੋਂ ਸਗੋਂ ਬਦਬੂ ਅਤੇ ਗੰਦੇ ਪਾਣੀ ਤੋਂ ਵੀ ਰਾਹਤ ਮਿਲੇਗੀ।

ਇਸ ਮੌਕੇ ਸਥਾਨਕ ਵਸਨੀਕਾਂ ਵੱਲੋਂ ਇਸ ਵਿਸ਼ੇਸ਼ ਪਹਿਲਕਦਮੀ ਲਈ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਅਧਿਕਾਰੀ ਡਾ.ਵਿਪਨ ਮਲਹੋਤਰਾ, ਸੈਨੇਟਰੀ ਇੰਸਪੈਕਟਰ ਸਤਿੰਦਰ ਬਾਵਾ, ਗੁਰਿੰਦਰ ਸਿੰਘ ਸੇਖੋ, ਐਸ.ਸੀ. ਸੰਜੇ ਗਵਾਰ, ਆਮ ਆਦਮੀ ਪਾਰਟੀ ਦੇ ਵਰਕਰ ਚੇਤਨ ਥਾਪਰ, ਡਾ. ਮਨਜੀਤ, ਪ੍ਰਿੰਸ ਅਤੇ ਹੋਰ ਹਾਜ਼ਰ ਸਨ।

About The Author