ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗ ਕਲਾਸਾਂ ਨੇ ਲੋਕਾਂ ’ਚ ਸਿਹਤ ਪ੍ਰਤੀ ਜਗਾਈ ਚੇਤਨਾ
– ਜ਼ਿਲ੍ਹੇ ਅੰਦਰ ਚਲ ਰਹੀਆਂ 114 ਯੋਗ ਕਲਾਸਾਂ ’ਚ ਮਰਦਾਂ ਦੇ ਨਾਲ ਨਾਲ ਔਰਤਾਂ ਦੀ ਸ਼ਮੂਲੀਅਤ ’ਚ ਹੋਇਆ ਵਾਧਾ
ਮਾਨਸਾ, 20 ਜੂਨ 2024 : ਸੀ.ਐਮ. ਦੀ ਯੋਗਸ਼ਾਲਾ ਤਹਿਤ ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ’ਚ ਸਿਹਤ ਪ੍ਰਤੀ ਚੇਤਨਾ ਪੈਦਾ ਹੋਈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ 114 ਯੋਗ ਕਲਾਸਾਂ ਚਲ ਰਹੀਆਂ ਹਨ, ਜਿੱਥੇ ਮਰਦਾਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਔਰਤਾਂ ਦੀ ਵੀ ਸ਼ਮੂਲੀਅਤ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਸਾਡਾ ਸਿਹਤ ਪ੍ਰਤੀ ਜਿੰਮੇਵਾਰ ਹੋਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇੰਨ੍ਹਾਂ ਯੋਗ ਕਲਾਸਾਂ ਨਾਲ ਜੁੜ ਕੇ ਸਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਰਹਿਤ ਰੱਖਣ ਦੀਆਂ ਵਿਧੀਆਂ ਤੋਂ ਜਾਣੂ ਹੋਣ।
ਯੋਗਸ਼ਾਲਾ ਦੇ ਸੁਪਰਵਾਈਜ਼ਰ ਰਮਨਦੀਪ ਕੌਰ ਨੇ ਦੱਸਿਆ ਕਿ ਇੰਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.