2019 ਬੈਚ ਦੇ ਆਈ.ਏ.ਐਸ. ਮਨੀਸ਼ਾ ਰਾਣਾ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲਿਆ

– ਨਾਗਰਿਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨਾ ਹੋਵੇਗੀ ਮੁੱਖ ਤਰਜ਼ੀਹ : ਮਨੀਸ਼ਾ ਰਾਣਾ
ਪਟਿਆਲਾ, 20 ਜੂਨ 2024 :  2019 ਬੈਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਨੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੇ ਨਾਲ-ਨਾਲ ਇੱਕ ਹੋਰ ਜਿੰਮੇਵਾਰੀ ਸੌਂਪੀ ਹੈ।
ਇੱਥੇ ਅਰਬਨ ਅਸਟੇਟ ਵਿਖੇ ਸਥਿਤ ਪੀ.ਡੀ.ਏ. ਦੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੇ ਅਰਬਨ ਅਸਟੇਟ ਤੇ ਹੋਰ ਕਲੋਨੀਆਂ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ। ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਅਰਬਨ ਅਸਟੇਟ ਵਿਖੇ ਬੀਤੇ ਸਾਲ ਆਏ ਹੜ੍ਹਾਂ ਵਰਗੀ ਸਥਿਤੀ ਨਾਲ ਭਵਿੱਖ ਵਿੱਚ ਨਜਿੱਠਣ ਲਈ ਪੀ.ਡੀ.ਏ. ਅਧਿਕਾਰੀਆਂ ਨਾਲ ਬੈਠਕ ਕਰਕੇ ਰੂਪ ਰੇਖਾ ਉਲੀਕੀ ਅਤੇ ਲੋੜੀਂਦੇ ਕੰਮਾਂ ਦੇ ਟੈਂਡਰ ਤੁਰੰਤ ਲਗਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਅਰਬਨ ਅਸਟੇਟ ਵਿਖੇ ਹੋਏ ਨੁਕਸਾਨ ਦੇ ਚੱਲਦਿਆਂ ਪੀ.ਡੀ.ਏ. ਆਪਣੇ ਅਧੀਨ ਆਉਂਦੇ ਸਾਰੇ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨਿਪਟਾ ਲਵੇਗਾ। ਜ਼ਿਕਰਯੋਗ ਹੈ ਕਿ ਮਨੀਸ਼ਾ ਰਾਣਾ ਐਸ.ਡੀ.ਐਮ. ਸਰਦੂਲਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

About The Author

You may have missed