ਸਰਕਾਰ ਆਪਕੇ ਦੁਆਰ ਤਹਿਤ ਟਾਊਨ ਹਾਲ ਨਗਰ ਨਿਗਮ ਅਬੋਹਰ ਵਿਖੇ ਅੱਜ ਲੱਗੇਗਾ ਸ਼ਿਕਾਇਤ ਨਿਵਾਰਨ ਕੈਂਪ – ਐੱਸ.ਡੀ.ਐੱਮ

ਅਬੋਹਰ/ਫ਼ਾਜ਼ਿਲਕਾ 20 ਜੂਨ 2024 :  ਸਰਕਾਰ ਆਪਕੇ ਦੁਆਰ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਟਾਊਨ ਹਾਲ ਨਗਰ ਨਿਗਮ ਅਬੋਹਰ ਵਿਖੇ ਅੱਜ ਮਿਤੀ 21 ਜੂਨ ਨੂੰ ਸ਼ਿਕਾਇਤ ਨਿਵਾਰਨ ਕੈਂਪ ਲੱਗੇਗਾ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗੇਗਾ|

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਡੀ ਐਮ ਅਬੋਹਰ ਪੰਕਜ ਬਾਂਸਲ ਨੇ ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਖ਼ੇ ਸੇਵਾ ਕੇਂਦਰ ਅਤੇ ਨਗਰ ਨਿਗਮ ਨਾਲ ਸੰਬਧਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ |

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਨਾਲ ਸੰਬਧਤ ਰੈਜੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ,  ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਤੇ ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ| ਉਨ੍ਹਾਂ ਸ਼ਹਿਰ ਵਾਸੀਆਂ ਇਸ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

About The Author

You may have missed