ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 27 ਜੂਨ ਨੂੰ

ਲੁਧਿਆਣਾ, 20 ਜੂਨ  2024 :  ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਵਿਕਾਸ ਹੀਰਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੂਨ, 2024 ਤੋਂ 31 ਮਾਰਚ, 2025 ਤੱਕ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 27 ਜੂਨ, 2024 ਨੂੰ ਕਰਵਾਈ ਜਾ ਰਹੀ ਹੈ।

ਐਸ.ਡੀ.ਐਮ. ਭਾਟੀਆ ਨੇ ਦੱਸਿਆ ਕਿ ਇਸ ਕੰਟੀਨ ਦੇ ਠੇਕੇ ਦੀ ਖੁੱਲੀ ਬੋਲੀ 27 ਜੂਨ, 2024 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਦਫ਼ਤਰ ਤਹਿਸੀਲਦਾਰ ਲਧਿਆਣਾ ਪੂਰਬੀ ਵਿਖੇ ਹੋਵੇਗੀ।

ਉਨ੍ਹਾ ਦੱਸਿਆ ਕਿ ਚਾਹਵਾਨ ਵਿਅਕਤੀ ਬੋਲੀ ਦੀਆਂ ਸ਼ਰਤਾਂ ਦੀ ਲਿਖਤ ਰੂਪ ਵਿੱਚ ਸਹਿਮਤੀ ਦੇਣ ਉਪਰੰਤ ਹੀ ਬੋਲੀ ਵਿੱਚ ਭਾਗ ਲੈ ਸਕਣਗੇ।

ਉਨ੍ਹਾਂ ਦੱਸਿਆ ਕਿ ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ)/ਤਹਿਸੀਲਦਾਰ ਲੁਧਿਆਣਾ (ਪੂਰਬੀ) ਨਾਲ ਹਰ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

About The Author

You may have missed