ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੌਮਾਂਤਰੀ ਯੋਗ ਦਿਵਸ ਮਨਾਇਆ

ਪਟਿਆਲਾ, 21 ਜੂਨ 2024 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ  ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮਿਸ ਰੁਪਿੰਦਰਜੀਤ ਚਹਿਲ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਮਿਸ ਭਾਰਤੀ ਭਾਵਨਾ, ਯੋਗਾ ਅਧਿਆਪਕ ਵੱਲੋਂ ਯੋਗ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਪ੍ਰਤੀਯੋਗੀਆਂ ਨੂੰ ਯੋਗ ਕਿਰਿਆਵਾਂ ਦੇ ਲਾਭ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਰਵਿੰਦਰ ਸਿੰਘ ਰਾਣਾ, ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਨੀਰਜ ਗੋਇਲ, ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਅਮਨਪ੍ਰੀਤ ਕੌਰ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਗੁਰਪ੍ਰੀਤ ਸਿੰਘ ਕੋਰਟ ਕੰਪਲੈਕਸ ਦੇ ਉੱਘੇ ਵਕੀਲ ਸਾਹਿਬਾਨਾਂ ਅਤੇ  ਕੋਰਟ ਸਟਾਫ਼  ਸਹਿਤ ਹਾਜ਼ਰ ਸਨ। ਇਸ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਇਸ ਦਿਨ ਦੀ ਮਹੱਤਤਾ, ਮੁਫ਼ਤ ਕਾਨੂੰਨੀ ਸੇਵਾਵਾਂ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 230 ਵਿਅਕਤੀਆਂ ਨੇ ਸ਼ਿਰਕਤ ਕੀਤੀ।

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਬ ਡਵੀਜ਼ਨਾਂ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ।

About The Author