ਸੂਬੇ ਦੇ ਲੋਕਾਂ ਨੂੰ ਸਿਹਤਮੰਦ ਮਾਹੌਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਕਰਮਜੀਤ ਕੌਰ

0

-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਦੋ ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 31 ਦੇ ਸੁੰਦਰੀਕਰਨ ਦੀ ਕਰਵਾਈ ਸ਼ੁਰੂਆਤ

-ਕਿਹਾ, ਸੀ.ਐਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਦਾ ਜ਼ਿਲ੍ਹਾ ਵਾਸੀ ਲੈਣ ਲਾਭ

ਹੁਸ਼ਿਆਰਪੁਰ, 1 ਜੁਲਾਈ 2024 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤਮੰਦ ਮਾਹੌਲ ਦੇਣ ਲਈ ਵਚਨਬੱਧ ਹੈ, ਇਸ ਲਈ ਸਰੀਰਕ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ ਦੀ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪੂਰੇ ਸੂਬੇ ਵਿਚ ਲੋਕਾਂ ਨੂੰ ਸਿਹਤਮੰਦ ਮਾਹੌਲ ਦੇਣ ਲਈ ਮਾਹਿਰ ਯੋਗ ਅਧਿਆਪਕਾਂ ਵੱਲੋਂ ਮੁਫ਼ਤ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਵਿਚਾਰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਵਾਰਡ ਨੰਬਰ 31 ਦੇ ਪਾਰਕ ਦੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਪਾਰਕ ਵਿਚ ਇੰਟਰਲਾਕ ਟਾਇਲ ਲਗਾਉਣ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਬੈਕਵਰਡ ਕਲਾਸ ਫਾਈਨੈਂਸ ਐਂਡ ਕਾਰਪੋਰੇਸ਼ਨ ਦੇ ਚੇਅਰਮੈਨ ਸੰਦੀਪ ਸੈਣੀ ਵੀ ਮੌਜੂਦ ਸਨ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਬਹੁਤ ਗੰਭੀਰ ਹੈ, ਇਸ ਲਈ ਇਸ ਮੁਹਿੰਮ ਨੂੰ ਬਹੁਤ ਪ੍ਰਮੁੱਖਤਾ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਇਨ੍ਹਾਂ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਣੀ ਦੀ ਸੰਭਾਲ ਕਰਨ ਵਿਚ ਵੀ ਵੱਧ ਤੋਂ ਵੱਧ ਯੋਗਦਾਨ ਦੇਣ ਅਤੇ ਪਾਣੀ ਦੀ ਬਚਤ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਯਾਦਗਾਰ ਦਿਨਾਂ ਵਿਚ ਪੌਦੇ ਲਗਾਉਣ ਅਤੇ ਉਨ੍ਹਾਂ ਪੌਦਿਆਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਲੈਣ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਅਤੇ ਤੰਦਰੁਸਤ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।

ਕਰਮਜੀਤ ਕੌਰ ਨੇ ਕਿਹਾ ਜ਼ਿਲ੍ਹੇ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਦੇ ਕੀਤਾ ਜਾਵੇਗਾ ਅਤੇ ਵਿਕਾਸ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗਾ। ਇਸ ਮੌਕੇ ’ਤੇ ਕੌਂਸਲਰ ਮੋਨੀਕਾ ਕਤਨਾ, ਬਲਵਿੰਦਰ ਕਤਨਾ, ਆਮ ਆਦਮੀ ਪਾਰਟੀ ਬੀ.ਸੀ ਵਿੰਗ ਦੇ ਸੂਬਾ ਸਕੱਤਰ ਸਤਵੰਤ ਸਿੰਘ ਸਿਆਣ, ਮਹਿਲਾ ਵਿੰਗ ਦੇ ਸੂਬਾ ਸਕੱਤਰ  ਮਨਦੀਪ ਕੌਰ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਬਲਾਕ ਪ੍ਰਧਾਨ ਹਰਮਿੰਦਰ ਸਿੰਘ, ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਵਨ ਸੈਣੀ, ਸਵਿਤਾ ਸ਼ਰਮਾ, ਰਚਨਾ, ਰਿੰਪੀ, ਗੀਤਾ, ਮਨੀ ਗੋਗੀਆ, ਮੋਹਨ ਲਾਲ, ਜੈ ਰਾਮ, ਖੁਸ਼ੀ ਰਾਮ, ਹਰਿੰਦਰ ਵਿਰਦੀ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!