ਉਰਦੂ ਭਾਸ਼ਾ ਦੀ ਸਿਖਲਾਈ ਲਈ 10 ਜੁਲਾਈ ਤੱਕ ਕਰਵਾਇਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

0

ਪਟਿਆਲਾ, 1 ਜੁਲਾਈ 2024 :  ਪਟਿਆਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 01 ਜੁਲਾਈ, 2024 ਤੋਂ ਉਰਦੂ ਆਮੋਜ਼ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਾਖਲੇ ਦੇ ਫਾਰਮ ਭਰਨ ਦੀ ਮਿਤੀ 30 ਜੂਨ 2024 ਸੀ, ਜਿਸ ਨੂੰ 10 ਜੁਲਾਈ, 2024 ਤੱਕ ਵਧਾ ਦਿੱਤਾ  ਗਿਆ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ।

‘ਉਰਦੂ ਆਮੋਜ਼’ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala@gmail.com ਉਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *

error: Content is protected !!