ਡੇਅਰੀ ਉੱਦਮ ਸਿਖਲਾਈ ਕੋਰਸ 15 ਜੁਲਾਈ ਤੋਂ ਹੋਵੇਗਾ ਸ਼ੁਰੂ : ਡਿਪਟੀ  ਡਾਇਰੈਕਟਰ

0

–  ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 10 ਜੁਲਾਈ ਨੂੰ

–  ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ’ਚ ਚਾਰ ਹਫ਼ਤੇ ਦਾ ਕੋਰਸ ਹੋਵੇਗਾ ਸਹਾਈ

ਪਟਿਆਲਾ, 4 ਜੁਲਾਈ 2024 :  ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਸਕੀਮਾਂ ਵਿੱਚ ਡੇਅਰੀ ਧੰਦੇ ਲਈ 4 ਹਫ਼ਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ. ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।

ਇਸ ਸਿਖਲਾਈ ਤਹਿਤ ਮਿਤੀ 15 ਜੁਲਾਈ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ  ਜਿਸ ਦੀ ਜਨਰਲ ਵਰਗ ਲਈ ਫ਼ੀਸ 5 ਹਜ਼ਾਰ ਰੁਪਏ ਅਤੇ ਅਨੁਸੂਚਿਤ ਵਰਗ ਲਈ 4 ਹਜ਼ਾਰ ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 10 ਜੁਲਾਈ ਨੂੰ ਸਵੇਰੇ 9 :30 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ), ਸੰਗਰੂਰ ਵਿਖੇ ਕੀਤੀ ਜਾਣੀ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ।

ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ।  ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100/- ਪ੍ਰਾਸਪੈਕਟ ਪ੍ਰਾਪਤ ਕਰਕੇ ਬੈਚ ਸ਼ੁਰੂ ਹੋਣ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰ. 78761-55166 ਅਤੇ 95920-01358 ਤੇ ਸੰਪਰਕ ਕਰ ਸਕਦੇ ਹਨ।

About The Author

Leave a Reply

Your email address will not be published. Required fields are marked *