ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ

– ਤੇਜ਼ੀ ਨਾਲ ਕੀਤੀ ਗਈ ਕਾਰਵਾਈ ਨਾਲ ਬਚੀ ਬੱਚੇ ਦੀ ਜਾਨ
– ਡਿਪਟੀ ਕਮਿਸ਼ਨਰ ਬੋਰਵੈਲ ਖੁੱਲਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ -ਵਿਧਾਇਕ
ਫਾਜ਼ਿਲਕਾ, 12 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਾਣਾ ਮੰਡੀ ਵਿੱਚ ਬੋਰਵੈਲ ਵਿੱਚ ਡਿੱਗੇ ਬੱਚੇ ਦੀ ਘਟਨਾ ਦੇ ਮਾਮਲੇ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਹ ਜਾਂਚ ਦਾ ਜਿੰਮਾ ਫਾਜ਼ਿਲਕਾ ਦੇ ਐਸਡੀਐਮ ਨੂੰ ਦਿੱਤਾ ਗਿਆ ਹੈ । ਉਹਨਾਂ ਨੂੰ ਤਿੰਨ ਦਿਨਾਂ ਦੇ ਵਿੱਚ ਜਾਂਚ ਮੁਕੰਮਲ ਕਰਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ।