ਬੀ.ਡੀ.ਪੀ.ਓ ਦਫ਼ਤਰ ਘਨੌਰ ਵਿਖੇ ਪਲੇਸਮੈਂਟ ਕੈਂਪ 18 ਜੁਲਾਈ ਨੂੰ

0

ਪਟਿਆਲਾ, 17 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ 18 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 18 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁਖਰਾਜ ਹੈਲਥ ਕੇਅਰ, ਕੋਇਸ ਕੋਰਪ, ਆਰ.ਬੀ.ਐਲ, ਸ਼੍ਰੀਰਾਮ ਲਾਈਫ਼ ਇੰਸ਼ੋਰੈਂਸ ’ਚ ਵੇਲਨੈਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਵੇਅਰ ਹਾਊਸ, ਪਿਕਰ, ਪੈਕਰ, ਲੋਨ ਅਫ਼ਸਰ, ਯੂਨਿਟ ਮੈਨੇਜਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

About The Author

Leave a Reply

Your email address will not be published. Required fields are marked *

error: Content is protected !!