ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

0

– ਗਰਭਵਤੀ ਔਰਤਾਂ ਘਰ ਬੈਠੇ ਵੀ ਈ. ਸ਼ੰਜੀਵਨੀ ਓ.ਪੀ.ਡੀ. ਰਾਹੀਂ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ

ਮਾਨਸਾ, 23 ਜਲਾਈ 2024 :  ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾ ’ਤੇ ਹਰੇਕ ਮਹੀਨੇ ਦੀ 09 ਅਤੇ 23 ਤਾਰੀਖ਼ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।

ਇਸ ਲੜੀ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਡਾ. ਬਲਜੀਤ ਕੌਰ (ਔਰਤ ਰੋਗਾਂ ਦੇ ਮਾਹਿਰ) ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜਿਲਾ ਹਸਪਤਾਲ, ਸਬ ਡਵੀਜਨ ਹਸਪਤਾਲ, ਪ੍ਰਾਇਮਰੀ ਸਿਹਤ ਕੇਂਦਰ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਵੀ ਕੈਂਪ ਲਗਾਏ ਗਏ ਹਨ।

ਡਾ.  ਬਲਜੀਤ ਕੌਰ ਨੇ ਜ਼ਿਲਾ ਸਿਵਲ ਹਸਪਤਾਲ ਮਾਨਸਾ ਵਿਖੇ ਗਰਭਵਤੀ ਔਰਤਾਂ ਦੀ ਜਾਂਚ ਕਰਦਿਆ ਦੱਸਿਆਂ ਕਿ ਇੰਨ੍ਹਾਂ ਕੈਂਪਾ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।

ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪੇ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ਼ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਉਨ੍ਹਾਂ  ਕਿਹਾ ਕਿ ਗਰਭਵਤੀ ਔਰਤਾਂ ਘਰ ਬੈਠੇ ਵੀ ਈ. ਸ਼ੰਜੀਵਨੀ ਓ.ਪੀ.ਡੀ. ਰਾਹੀਂ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ।

About The Author

Leave a Reply

Your email address will not be published. Required fields are marked *