ਈ ਸੇਵਾ ਪੋਰਟਲ ਤੇ ਆਉਣ ਵਾਲੀਆਂ ਦਰਖਾਸਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

0

– ਦਰਖਾਸਤਾਂ ਦੇ ਨਿਪਟਾਰੇ ਵਿਚ ਦੇਰੀ ਕਰਨ ਵਾਲੇ ਸਟਾਫ ਖਿਲਾਫ ਕੀਤੀ ਜਾਵੇਗੀ ਕਾਰਵਾਈ

ਫਾਜ਼ਿਲਕਾ, 25 ਜੁਲਾਈ 2024 : ਈ ਸੇਵਾ ਪੋਰਟਲ ਤੇ  ਆਉਣ ਵਾਲੀਆਂ ਦਰਖਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਉਦੇਸ਼ ਸਦਕਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਮੀਟਿੰਗ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਤੇ ਨਾਗਰਿਕਾਂ ਵੱਲੋ ਪੋਰਟਲ ਤੇ ਜੋ ਵੀ ਦਰਖਾਸਤਾਂ ਅਪਲਾਈ ਕੀਤੀਆਂ ਜਾਂਦੀਆਂ ਹਨ ਉਨਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹਰੇਕ ਕਰਮਚਾਰੀ ਦੀ  ਜਿੰਮੇਵਾਰੀ ਬਣਦੀ ਹੈ| ਉਨ੍ਹਾਂ ਕਿਹਾ ਕਿ ਬਕਾਇਆ ਪਈਆਂ ਦਰਖਾਸਤਾ ਦਾ  ਯੋਗ ਵਿਧੀ ਰਾਹੀਂ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸਰਕਾਰ ਦੀਆਂ ਯੋਜਨਾਵਾਂ ਤੇ ਸਕੀਮਾਂ ਦਾ ਸਮੇਂ ਸਿਰ ਲਾਹਾ ਦਿੱਤਾ ਜਾਵੇ। ਇਸ ਲਈ ਨਾਗਰਿਕਾਂ ਨੂੰ ਖਜਲ-ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਕਿਸੇ ਸਟਾਫ ਕੋਲ ਜਾਂ ਸੀਟ *ਤੇ ਦਰਖਾਸਤ ਤੈਅ ਸਮੇਂ ਤੋਂ ਬਾਅਦ ਬਕਾਇਆ ਪਈ ਨਜਰ ਆਉਂਦੀ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਆਰੰਭੀ ਜਾਵੇਗੀ।

ਇਸ ਮੌਕੇ  ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਸ. ਤਲਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕੁਨਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

About The Author

Leave a Reply

Your email address will not be published. Required fields are marked *