ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ ਦੇ ਦਾਖ਼ਲੇ ਸ਼ੁਰੂ

0

ਫਾਰਮ ਭਰਨ ਦੀ ਆਖਰੀ ਮਿਤੀ 20 ਅਗਸਤ

ਪਟਿਆਲਾ, 25 ਜੁਲਾਈ 2024 : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਨੇ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀਆਂ ਦੇ ਕੋਰਸ ਲਈ ਸੈਸ਼ਨ 2024-25 ਦੇ ਦਾਖਲੇ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਰਹੀ ਹੈ। ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9.00 ਵਜੇ ਤੋਂ ਦੁਪਹਿਰ 5.00 ਵਜੇ ਤੱਕ ਲੈ ਸਕਦੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ, 2024 ਹੈ ਅਤੇ ਇੰਟਰਵਿਊ ਦੀ ਮਿਤੀ 27 ਅਗਸਤ, 2024 ਹੈ।

ਇਸ ਕੋਰਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਪੰਜਾਬੀ ਸ਼ਾਰਟਹੈਂਡ ਸ਼੍ਰੇਣੀ ਲਈ ਕੋਈ ਟੈਸਟ ਪਾਸ ਕਰਨਾ ਲਾਜ਼ਮੀ ਨਹੀਂ ਹੋਵੇਗਾ ਪਰੰਤੂ ਸ਼ਾਰਟਹੈਂਡ ਤੇਜ਼ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਵਿਚ ਦਾਖਲੇ ਲਈ ਉਮੀਦਵਾਰ ਨੂੰ 80 ਸ਼ਬਦ ਪ੍ਰਤੀ ਮਿੰਟ ਦੀ ਸਪੀਡ ਤੇ ਪੰਜਾਬੀ ਸ਼ਾਰਟਹੈਂਡ ਦਾ ਟੈਸਟ ਪਾਸ ਕਰਨਾ ਲਾਜ਼ਮੀ ਹੋਵੇਗਾ। ਤੇਜ਼ ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਲਈ ਪੰਜਾਬੀ ਸ਼ਾਰਟਹੈਂਡ ਟੈਸਟ ਦੀ ਮਿਤੀ 21 ਅਗਸਤ, 2024 ਹੈ। ਉਮੀਦਵਾਰ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਲਾਜ਼ਮੀ ਵਿਸ਼ੇ ਨਾਲ ਪਾਸ ਕੀਤੀ ਹੋਵੇ ਅਤੇ ਪਟਿਆਲਾ ਜ਼ਿਲ੍ਹੇ ਦਾ ਵਾਸੀ ਹੋਵੇ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੋਵੇਗਾ।

About The Author

Leave a Reply

Your email address will not be published. Required fields are marked *