‘ਸਰਕਾਰ ਤੁਹਾਡੇ ਦੁਆਰ’ ਤਹਿਤ ਸਾਹਨੇਵਾਲ ‘ਚ ਸੁਵਿਧਾ ਕੈਂਪ ਆਯੋਜਿਤ

0

– ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਿਨੈਕਾਰਾਂ ਨੂੰ ਮੌਕੇ ‘ਤੇ ਸੌਂਪੇ ਦਸਤਾਵੇਜ਼

ਲੁਧਿਆਣਾ, 26 ਜੁਲਾਈ 2024 :  ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਅੱਜ ਸਾਹਨੇਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ ਅਤੇ ਹੋਰ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ।

ਕੈਂਪ ਦੌਰਾਨ, ਜਸਵਿੰਦਰ ਕੌਰ (60), ਚੰਦਨ ਦੇਵੀ (59), ਗੁਰਮੀਤ ਕੌਰ (76), ਜਸਵੀਰ ਕੌਰ (59), ਨਰਿੰਦਰ ਕੌਰ (61), ਨਿਰਮਲ ਕੌਰ (63), ਰਕਸ਼ਾ ਦੇਵੀ (59) ਅਤੇ ਸੰਤ ਰਾਮ (66) ਨੇ ਬੁਢਾਪਾ ਪੈਨਸ਼ਨ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕੀਤੀ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਤੋਂ ਇਲਾਵਾ ਮਮਤਾ ਨਾਮ ਦੀ ਇੱਕ ਵਿਧਵਾ ਨੂੰ ਵੀ ਵਿਧਵਾ ਪੈਨਸ਼ਨ ਦੀ ਮਨਜ਼ੂਰੀ ਮਿਲ ਗਈ ਅਤੇ ਉਸ ਦੇ ਬੱਚਿਆਂ ਰੂਮੀ ਅਤੇ ਰੋਸ਼ਨ ਨੂੰ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਵੀ ਮਨਜ਼ੂਰ ਕੀਤੀ ਗਈ। ਸਾਹਨੇਵਾਲ ਦੇ ਆਰਤੀ ਪੈਲੇਸ ਵਿੱਚ ਲੱਗੇ ਕੈਂਪ ਦਾ ਉਦਘਾਟਨ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ। ਐਸ.ਡੀ.ਐਮ. ਵਿਕਾਸ ਹੀਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਕਾਊਂਟਰਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਵਿਧਾਇਕ ਮੁੰਡੀਆਂ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਵਾਨਗੀ ਪੱਤਰ ਸੌਂਪੇ।

ਵਿਧਾਇਕ ਮੁੰਡੀਆਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਯਤਨਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100 ਫੀਸਦ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੇ ਤੌਰ ‘ਤੇ ਮੁਹੱਈਆ ਕਰਵਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ।

About The Author

Leave a Reply

Your email address will not be published. Required fields are marked *

error: Content is protected !!