ਆਉਣ ਵਾਲੇ ਤਿਉਂਹਾਰ ਦੇ ਸੀਜ਼ਨ ਦੌਰਾਨ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ : ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

0

ਲੁਧਿਆਣਾ, 25 ਅਗਸਤ 2021 :  ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਜੋ ਕਿ ਬਿਲਕੁਲ ਨੇੜੇ ਹੈ ਅਤੇ ਲੋਕਾਂ ਦੇ ਵੱਡੇ ਇਕੱਠ ਨੂੰ ਵੇਖਦੇ ਹੋਏ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਦੀ ਸਫਾਈ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਜੀਵਨ ਬਚਾਉਣ ਵਾਲੀ ਵੈਕਸੀਨ ਪ੍ਰਾਪਤ ਕਰਨ ਤਾਂ ਜੋ ਸੰਭਾਵਿਤ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ।

ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ਼ ‘ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਲੁਧਿਆਣਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਦੋ ਗਜ਼ ਸਰੀਰਕ ਦੂਰੀ, ਮਾਸਕ, ਹੱਥਾਂ ਦੀ ਸਫਾਈ ਅਤੇ ਟੀਕਾਕਰਨ ਹੀ ਹਥਿਆਰ ਹਨ।

ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ 30 ਅਗਸਤ ਨੂੰ ਜਨਮ ਅਸ਼ਟਮੀ, 10 ਸਤੰਬਰ ਨੂੰ ਗਣੇਸ਼ ਚਤੁਰਥੀ ਅਤੇ ਬਾਅਦ ਵਿੱਚ ਨਵਰਾਤਰੇ ਦੇ ਨਾਲ ਸ਼ੁਰੂ ਹੋਣ ਵਾਲਾ ਹੈ ਜੋ ਕਿ ਲੋਕਾਂ ਦੁਆਰਾ ਪੂਰੀ ਸ਼ਰਧਾ ਅਤੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾ ਜਾਂਦਾ ਹੈ. ਇਸ ਲਈ ਲੋਕਾਂ ਨੂੰ ਸਰੀਰਕ ਦੂਰੀ ਘੱਟੋ ਘੱਟ ਛੇ ਫੁੱਟ ਅਤੇ ਹਰ ਸਮੇਂ ਮਾਸਕਿੰਗ ਨੂੰ ਯਕੀਨੀ ਬਣਾਉਣ ਲਈ ਉਚਿਤ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਇਨ੍ਹਾਂ ਸਮਾਗਮਾਂ ਦੌਰਾਨ ਸਰੀਰਕ ਦੂਰੀ, ਮਾਸਕਿੰਗ ਅਤੇ ਵਾਰ ਵਾਰ ਹੱਥ ਧੋਣ ਜਾਂ ਸੰਪਰਕ-ਰਹਿਤ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਸਮੇਤ ਸਾਰੇ ਕੋਵਿਡ ਦਿਸ਼ਾ ਨਿਰਦੇਸ਼ਾਂ ‘ਤੇ ਤਿੱਖੀ ਨਜ਼ਰ ਰੱਖੇਗਾ।

ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਤੋਂ ਖੁਸ਼ ਨਾ ਹੋਣ ਕਿ ਮਹਾਂਮਾਰੀ ਖਤਮ ਹੋ ਗਈ ਹੈ ਕਿਉਂਕਿ ਅਸੀਂ ਆਉਣ ਵਾਲੇ ਮਹੀਨਿਆਂ ਵਿੱਚ ਵਾਇਰਸ ਦੀ ਤੀਜੀ ਲਹਿਰ ਨੂੰ ਵੇਖ ਸਕਦੇ ਹਾਂ, ਇਸ ਲਈ ਵਾਇਰਸ ਦੇ ਹੋਰ ਫੈਲਣ ਨੂੰ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਹੀ ਇੱਕ ਮਾਤਰ ਕੁੰਜੀ ਹੈ, ਉਨ੍ਹਾਂ ਦੱਸਿਆ ਕਿ ਅੱਜ ਲੁਧਿਆਣਾ ਵਿੱਚ ਸਿਹਤ ਵਿਭਾਗ ਵੱਲੋਂ ਕੀਤੇ ਗਏ 9168 ਟੈਸਟਾਂ ਵਿੱਚੋਂ ਕੋਵਿਡ ਦਾ ਸਿਰਫ ਇੱਕ ਹੀ ਕੇਸ ਸਾਹਮਣੇ ਆਇਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਦੇ ਲਗਭਗ 19.35 ਲੱਖ ਨਾਗਰਿਕਾਂ ਨੂੰ ਵੈਕਸੀਨ ਦੀ ਘੱਟੋ ਘੱਟ ਇੱਕ ਖੁਰਾਕ ਮਿਲ ਚੁੱਕੀ ਹੈ।

About The Author

Leave a Reply

Your email address will not be published. Required fields are marked *

error: Content is protected !!