ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਇੱਕ ਵੱਡਾ ਝਟਕਾ
– ਜਲੰਧਰ ਪੁਲਿਸ ਵੱਲੋ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ‘ਤੇ ਛਾਪੇਮਾਰੀ, 9 ਗ੍ਰਿਫਤਾਰ, ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ
ਜਲੰਧਰ, 28 ਜੁਲਾਈ 2024 : ਜਲੰਧਰ ਪੁਲਿਸ ਕਮਿਸ਼ਨਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਛਾਪੇਮਾਰੀ ਵਿਚ 1.11 ਲੱਖ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਹੋਰ ਦਵਾਈਆਂ ਦੇ ਨਾਲ-ਨਾਲ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਪਿੱਛੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਕਾਰਵਾਈ ਇਸ ਇਲਾਕੇ ਵਿੱਚ ਚੱਲ ਰਹੇ ਨਜਾਇਜ਼ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਸਰਾਸਰ ਧੱਕਾ ਹੈ।