ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 02 ਅਗਸਤ ਨੂੰ

0

ਮਾਨਸਾ, 31 ਜੁਲਾਈ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 02 ਅਗਸਤ, 2024 ਦਿਨ ਸ਼ੁੱਕਰਵਾਰ ਨੂੰ ‘ਐਜਾਈਲ ਹਰਬਲ ਪ੍ਰਾਈਵੇਟ ਲਿਮਟਡ’ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ, ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, (ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *

You may have missed