ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਨਲਾਈਨ ਪੋਰਟਲ agrimachinerypb.com ਤੇ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ
ਫਾਜ਼ਿਲਕਾ 2 ਅਗਸਤ 2024 : ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀਐਮ ਸਕੀਮ ਤਹਿਤ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ|ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੀ ਹੋਵੇਗੀ ਤੇ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ ਦੀ ਸੂਚੀ ਪੋਰਟਲ ਤੇ ਵੀ ਉਪਲਬਧ ਹੈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।