ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ : ਡਾ ਕਵਿਤਾ ਸਿੰਘ

0

– ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਕੀਤਾ ਰਲੀਜ਼

ਫਾਜਿਲਕਾ, 1 ਅਗਸਤ 2024 : ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਰਲੀਜ਼ ਕੀਤਾ ਗਿਆ।

ਡਾ ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ—ਘਰ ਜਾ ਕੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲਗਾਤਾਰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਵੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਕੋਸ਼ ਦੇ ਕੈਂਸਰ ਅਤੇ ਸ਼ੂਗਰ ਦਾ ਖ਼ਤਰਾ ਵੀ ਘੱਟ ਜਾਂਦਾ ਹੈ ਅਤੇ ਆਪਸੀ ਪਿਆਰ ਵੱਧਦਾ ਹੈ।

ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ ਅਤੇ ਉਸਤੋਂ ਬਾਅਦ ਬਾਹਰਲੀ ਖੁਰਾਕ ਸ਼ੁਰੂ ਕਰ ਦੇਣੀ ਚਾਹੀਦੀ ਹੈ। ਮਾਂ ਨੂੰ ਘੱਟੋ ਘੱਟ ਦੋ ਸਾਲ ਤੱਕ ਬੱਚੇ ਨੂੰ ਆਪਣਾ ਪਿਲਾਉਂਦੇ ਰਹਿਣਾ ਚਾਹੀਦਾ ਹੈ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਮਾਂ ਦਾ ਦੁੱਧ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿਚ ਬੱਚੇ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਤੱਤ ਮੌਜੂਦ ਹੁੰਦੇ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿੰਤ ਦੀ ਤਰ੍ਹਾਂ ਹੈ ਅਤੇ ਉਸਦਾ ਮੁੱਢਲਾ ਅਧਿਕਾਰ ਵੀ ਹੈ ਅਤੇ ਇਸ ਕਾ ਕੋਈ ਵੀ ਬਦਲ ਨਹੀਂ ਹੈ।

ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਪਿਆਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ ਅਤੇ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਪਿਆਉਣ ਨਾਲ ਨਵਜੰਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫ਼ੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਨਹੀਂ ਦਿੱਤਾ ਜਾਂਦਾ। ਉਨ੍ਹਾਂ ਨੂੰ ਨਿਮੋਨੀਆ ਹੋਣ ਦਾ ਖਤਰਾ ਅਤੇ ਦਸਤ ਦੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ।

ਵਿਨੋਦ ਖੁਰਾਣਾ ਨੇ ਦੱਸਿਆ ਕਿ ਬੱਚੇ ਦਾ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਕੋਈ ਚੀਜ਼ ਨਹੀਂ ਦੇਣੀ ਚਾਹੀਦੀ, ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਚੁੰਘਣੀ ਨਹੀਂ ਦੇਣੀ ਚਾਹੀਦੀ।

ਇਸ ਮੌਕੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਡਾ ਆਮਨਾ, ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ, ਜਿਲ੍ਹਾ ਪ੍ਰੋਗ੍ਰਾਮ ਅਫ਼ਸਰ ਰਾਜੇਸ਼ ਕੁਮਾਰ, ਰੋਹਿਤ ਸਟੈਨੌ, ਸੁਖਦੇਵ ਸਿੰਘ ਬੀਸੀਸੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed