ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਨਵਾਂ ਉਪਰਾਲਾ

0
-ਹਡਾਣਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲੀਆਂ ਸਰਕਾਰੀ ਸੇਵਾਵਾਂ-ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ
ਭੁੱਨਰਹੇੜੀ, 1 ਅਗਸਤ 2024 :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਦੇ ਸ਼ੁਰੂ ਕੀਤੇ ਗਏ ਉਪਰਾਲੇ ਦਾ ਅੱਜ ਸਨੌਰ ਹਲਕੇ ਦੇ ਪਿੰਡ ਹਡਾਣਾ ਨਿਵਾਸੀਆਂ ਨੇ ਲਾਭ ਉਠਾਇਆ। ਇਸ ਮੌਕੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਜਿੱਥੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਵੀ ਕਰਵਾਇਆ।
ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹਡਾਣਾ ਅਤੇ ਨੇੜਲੇ ਪਿੰਡਾਂ ਤੋਂ ਪੁੱਜੇ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ‘ਚ ਚੱਕਰ ਨਹੀਂ ਲਗਾਉਣੇ ਪੈਂਦੇ।
ਇਸ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਨੇ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ ਲਈ ਦਰਖਾਸਤਾਂ ਦਿੱਤੀਆਂ, ਜਿਸ ‘ਤੇ ਲੋਕਾਂ ਨੂੰ ਦੱਸਿਆ ਗਿਆ ਕਿ ਜਦੋਂ ਇਸ ਸਬੰਧੀ ਪੋਰਟਲ ਖੁੱਲ੍ਹ ਗਿਆ ਤਾਂ ਉਸ ਸਮੇਂ ਉਨ੍ਹਾਂ ਦੇ ਨਾਮ ਜੋੜ ਦਿੱਤੇ ਜਾਣਗੇ। ਕੈਂਪ ਮੌਕੇ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਕੋਲ ਆਪਣੀਆਂ ਦਰਖਾਸਤਾਂ ਦਿੱਤੀਆਂ।
ਕੈਂਪ ਦੌਰਾਨ ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਤਰਫ਼ੋਂ ਹਰਜਸ਼ਨ ਸਿੰਘ ਪਠਾਣਮਾਜਰਾ, ਬੀ.ਡੀ.ਪੀ.ਓ. ਮਨਦੀਪ ਸਿੰਘ, ਨਾਇਬ ਤਹਿਸੀਲਦਾਰ ਜਸਵੰਤ ਸਿੰਘ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!