ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਪਾਬੰਦੀ

0

ਮਾਨਸਾ, 03 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163  ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ/ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡ ਦਿੱਤਾ ਜਾਂਦਾ ਹੈ, ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮਾਨਸਾ ਵਿੱਚ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਸੂਰਾਂ ਨੂੰ ਸਰੇ੍ਹਆਮ ਖੁੱਲ੍ਹੇ ਛੱਡਣ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।

ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।

About The Author

Leave a Reply

Your email address will not be published. Required fields are marked *

You may have missed