ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾ ਵਾਲੀ ਵਿਖ਼ੇ ਲਗਾਏ ਗਏ ਪੌਦੇ

0

– ਵਿਦਿਆਰਥੀਆਂ ਨੂੰ ਪੜ੍ਹਾਈ ਦੀ ਅਹਿਮੀਅਤ ਬਾਰੇ ਕੀਤਾ ਪ੍ਰੇਰਿਤ

ਫਾਜ਼ਿਲਕਾ 05 ਅਗਸਤ 2024 : ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾਂ ਵਾਲੀ ਵਿਖ਼ੇ ਪੌਦੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਉਜਵਲ ਭਵਿਖ ਦੀ ਸਿਰਜਣਾ ਲਈ ਪੜ੍ਹਾਈ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਤੋਂ ਮੁਕਤ ਹੋਵੇਗਾ ਅਤੇ ਹਰਿਆ ਭਰਿਆ ਵੀ ਬਣੇਗਾ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜਿੰਦਗੀ ਵਿਚ ਕਾਮਯਾਬ ਹੋਣ ਲਈ ਪੜਾਈ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੜ ਲਿਖ ਕੇ ਵਿਦਿਆਰਥੀ ਉਚੇਰੀ ਵਿਦਿਆ ਕਰਕੇ ਅਤੇ ਕਿਸੇ ਵੀ ਮੁਕਾਬਲੇ ਦੀ ਤਿਆਰੀ ਕਰਕੇ ਚੰਗੀਆਂ ਪਦਵੀਆਂ *ਤੇ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਪੜਾਈ ਤੋਂ ਬਿਨਾਂ ਅਜੋਕੇ ਸਮੇਂ ਵਿਚ ਵਿਅਕਤੀ ਦੀ ਕੋਈ ਪੁਛਗਿਛ ਨਹੀਂ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਕਰਨੀ ਚਾਹੀਦੀ ਹੈ।

ਇਸ ਮੌਕੇ ਬਲਾਕ ਪ੍ਰਧਾਨ ਅਲਕਾ ਜੁਨੇਜਾ, ਵਨੀਤਾ ਗਾਂਧੀ ਮਹਿਲਾ ਵਿੰਗ ਪ੍ਰਧਾਨ, ਆਸ਼ਾ ਰਾਣੀ, ਕੁਸਮ ਲਤਾ ਤੋਂ ਇਲਾਵਾ ਹੋਰ ਵਰਕਰ ਅਤੇ ਸਟਾਫ ਤੇ ਵਿਦਿਆਰਥੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed