ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

0

Poonch, Apr 04 (ANI): Indian Army and Special Operations Group recover arms and ammunition including two AK-47 rifles, one 223 bore AK shape gun with handgrip, 1 Chinese Pistol, 1 Chinese pistol magazine, 63 AK-47 rounds, four Chinese pistol rounds etc. during a joint operation along LoC, in Poonch on Monday. (ANI Photo)

ਮਾਨਸਾ, 06 ਅਗਸਤ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਹੈ ਕਿ ਪਬਲਿਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ।

ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹਿਣਗੇ।

About The Author

Leave a Reply

Your email address will not be published. Required fields are marked *

You may have missed