ਜ਼ਿਲ੍ਹੇ ਭਰ ਵਿੱਚ ਮਨਾਇਆ ਗਿਆ ਡੀ-ਵਾਰਮਿੰਗ ਡੇਅ

0
ਫ਼ਤਹਿਗੜ੍ਹ ਸਾਹਿਬ, 25 ਅਗਸਤ  2021 : ਸਿਹਤ ਵਿਭਾਗ ਵੱਲੋਂ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾਉਣ ਲਈ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ ਜਿਸ ਤਹਿਤ ਜ਼ਿਲ੍ਹੇ ਭਰ ਵਿੱਚ ਡੀ-ਵਾਰਮਿੰਗ ਡੇਅ ਮਨਾਇਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਟੀਕਾ ਕਰਨ ਅਫਸਰ, ਡਾ. ਰਾਜੇਸ਼ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ,(ਲੜਕੀਆਂ) ਵਿਖੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆ ਕੇ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 19 ਸਾਲ ਦੀ ਉਮਰ ਤੱਕ ਦੇ 88 ਹਜ਼ਾਰ 700 ਬੱਚਿਆਂ ਤੇ ਯੁਵਕਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ ਹਨ।
ਇਸ ਮੌਕੇ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 01 ਸਾਲ ਤੋਂ 19 ਸਾਲ ਦੀ ਉਮਰ ਤੱਕ ਦੇ ਲਗਭਗ 01 ਲੱਖ 32 ਹਜਾਰ ਬੱਚਿਆਂ ਤੇ ਯੁਵਕਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਉਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਵਿੱਚ ਸਕੂਲਾਂ ਵਿੱਚ ਪੜ੍ਹਦੇ ਅਤੇ ਆਂਗਨਵਾੜੀ ਸੈਂਟਰਾਂ ਦੇ ਬੱਚੇ ਕਵਰ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ ਅਤੇ ਅੱਜ ਇਹ ਗੋਲੀਆਂ ਖਾਣ ਤੋਂ ਵਾਂਝੇ ਰਹੇ ਬੱਚਿਆਂ ਤੇ ਯੁਵਕਾਂ ਨੂੰ 01 ਸਤੰਬਰ ਨੂੰ ਮੋਪ ਅੱਪ ਰਾਊਂਡ ਤਹਿਤ ਕਵਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜਿਆਂ ਨਾਲ ਕੁਪੋਸ਼ਣ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਰਕੇ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਆਉਂਦੀ ਹੈ।
ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰ ਨੇ ਦੱਸਿਆ ਕਿ 1 ਤੋਂ 2 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਅਲਬੈਂਡਾਜੋਲ ਸਿਰਪ ਅਤੇ 2 ਤੋਂ 19 ਸਾਲ ਤੱਕ ਦੀ ਉਮਰ ਵਾਲਿਆਂ ਨੂੰ 400 ਮਿਲੀਗ੍ਰਾਮ ਦੀ ਇੱਕ ਗੋਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਅਲਬੈਂਡਾਜੋਲ ਗੋਲੀ ਸਾਲ ਵਿੱਚ 2 ਵਾਰ 01 ਤੋਂ 19 ਸਾਲ ਤੱਕ ਦੀ ਉਮਰ ਵਾਲਿਆਂ ਨੂੰ ਦਿੱਤੀ ਜਾਂਦੀ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਸਿੰਘ, ਰਵੀ ਬਾਲਾ, ਸੁਮਨ, ਜਸਵੀਰ ਕੌਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸਤਿਜ ਸੀਮਾ, ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ, ਡਿਪਟੀ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਜਿਲ੍ਹਾ ਬੀ ਸੀ ਸੀ  ਫਸਿਲੀਟੇਟਰ ਜਸਵੀਰ ਸਿੰਘ ਹਾਜਰ ਸਨ।

About The Author

Leave a Reply

Your email address will not be published. Required fields are marked *

error: Content is protected !!