ਸਬਸਿਡੀ ਤੇ ਮਸ਼ੀਨਾਂ ਖਰੀਦਣ ਦਾ ਕੰਮ 13 ਅਗਸਤ ਤੋਂ ਪਹਿਲਾਂ ਪੂਰਾ ਕਰਨ ਕਿਸਾਨ
ਫਾਜਿ਼ਲਕਾ, 7 ਅਗਸਤ 2024 : ਡਿਪਟੀ ਕਮਿਸ਼ਨ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਸੀ.ਆਰ.ਐਮ. ਸਕੀਮ ਅਧੀਨ ਜਿੰਨ੍ਹਾਂ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਤੇ ਕਿਸਾਨ ਸਮੂਹਾਂ ਨੂੰ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਡ੍ਰਾਅ ਨਿਕਲੇ ਹੋਏ ਹਨ ਉਹ 13 ਅਗਸਤ ਤੋਂ ਪਹਿਲਾਂ ਪਹਿਲਾਂ ਮਸ਼ੀਨਾਂ ਦੀ ਖਰੀਦ ਕਰ ਲੈਣ।
ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਰਾਅ ਕੱਢੇ ਗਏ ਸਨ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਲੋੜੀਂਦੇ ਦਸਤਾਵੇਜ ਬਲਾਕ ਖੇਤੀਬਾੜੀ ਦਫਤਰ ਨੂੰ ਚੈੱਕ ਕਰਵਾਉਣ ਅਤੇ ਮਸ਼ੀਨਾਂ ਦੀ ਖਰੀਦ ਕਰ ਲੈਣ। ਉਨ੍ਹਾਂ ਕਿਹਾ ਕਿ ਮਸ਼ੀਨਾ ਦੀ ਖਰੀਦ ਸਬੰਧੀ ਖੇਤੀਬਾੜੀ ਦਫਤਰ ਜਾਂ ਕੋਅਪਰੇਟਿਵ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਖੇਤੀਬਾੜੀ ਇੰਜਨੀਅਰ ਸ੍ਰੀ ਕਮਲ ਗੋਇਲ ਨੇ ਕਿਹਾ ਕਿ ਜੇਕਰ ਕਿਸਾਨ ਵੀਰ ਤੈਅ ਸਮੇਂ ਅੰਦਰ ਮਸ਼ੀਨਾ ਦੀ ਖਰੀਦ ਨਹੀਂ ਕਰਦੇ ਤਾਂ ਅਗਲੇ ਬਚੇ ਹੋਏ ਕਿਸਾਨਾਂ ਨੂੰ ਡਰਾਅ ਲਈ ਮਸ਼ੀਨਾਂ ਮੁਹਈਆ ਕਰਵਾਉਣ ਸਬੰਧੀ ਵਿਚਾਰਿਆ ਜਾਵੇਗਾ। ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਬਾਕਸ ਲਈ ਪ੍ਰਸਤਾਵਿਤ
ਕਿਰਾਏ ‘ਤੇ ਮਸ਼ੀਨ ਲੈਣ ਲਈ ਕਿਸਾਨ 31 ਅਗਸਤ ਤੱਕ ਕਰਵਾਉਣ ਬੁੱਕ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਕਿਰਾਏ ਤੇ ਮਸ਼ੀਨ ਲੈਣੀ ਹੈ ਤਾਂ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫਤਰ ਨਾਲ ਤਾਲਮੇਲ ਕਰਕੇ ਆਪਣੀ ਮਸ਼ੀਨ ਕਿਰਾਏ ਲਈ ਬੁੱਕ ਕਰਵਾ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜਲਦ ਤੋਂ ਜਲਦ ਆਪਣੇ ਖੇਤੀਬਾੜੀ ਦਫਤਰ ਨਾਲ ਤਾਲਮੇਲ ਕਰਕੇ ਮਸ਼ੀਨਾਂ 31 ਅਗਸਤ ਤੱਕ ਬੁੱਕ ਕਰਵਾ ਲੈਣ।