ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਕਮਿਊਨਿਟੀ ਸਿਹਤ ਕੇਂਦਰ ਸੀਤੋ ਗੁਨੋ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜਾ
– ਮਰੀਜਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ- ਅਮਨਦੀਪ ਸਿੰਘ ਗੋਲਡੀ ਮੁਸਾਫਰ
– ਸਿਹਤ ਕੇਂਦਰ ਵਿਖੇ ਸਫਾਈ ਵਿਵਸਥਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਬਣਾਇਆ ਜਾਵੇ ਯਕੀਨੀ— ਸੇਨੂ ਦੁੱਗਲ
ਅਬੋਹਰ,ਫਾਜ਼ਿਲਕਾ, 8 ਅਗਸਤ 2024 : ਸਿਹਤ ਕੇਂਦਰਾ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਮਰੀਜ਼ਾਂ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡ ਰਹੀ| ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜਬੂਤ ਕਰਨ ਲਈ ਲਗਾਤਾਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਨੂੰ ਲੈ ਕੇ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਕਮਿਊਨਿਟੀ ਸਿਹਤ ਕੇਂਦਰ ਸੀਤੋ ਗੁਨੋ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਨਾਲ ਹਾਜਰ ਸਨ।
ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ ਉਦੋਂ ਤੋ ਹੀ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲਾ ਹਸਪਤਾਲ ਦੇ ਨਾਲ ਨਾਲ ਸਮੂਹ ਸਿਹਤ ਕੇਂਦਰਾਂ ਵਿਖ਼ੇ ਵੱਖ—ਵੱਖ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਤਾਇਨਾਤੀ ਦੇ ਨਾਲ—ਨਾਲ ਹਰੇਕ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪੂਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ।
ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਹਸਪਤਾਲ ਵਿਖੇ ਬਕਾਇਆ ਪਈਆਂ ਸਿਹਤ ਸੇਵਾਵਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਸਿਹਤ ਕੇਂਦਰ ਵਿਖੇ ਸਾਫ—ਸਫਾਈ ਦੀ ਵਿਵਸਥਾ ਦਾ ਦੌਰਾ ਕਰਦਿਆਂ ਕਿਹਾ ਕਿ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜ਼ੋ ਬਿਮਾਰੀਆਂ ਨਾ ਪੈਦਾ ਹੋ ਸਕਣ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਡਿਉਟੀ ਵਿਚ ਕੋਈ ਅਣਗਹਿਲੀ ਨਾ ਕੀਤੀ ਜਾਵੇ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ |
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਸਪਤਾਲ ਵਿਖੇ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਆਪਣਾ ਇਲਾਜ ਲੈਣ ਆਏ ਮਰੀਜਾਂ ਤੇ ਨਾਲ ਪਰਿਵਾਰਕ ਮੈਂਬਰਾਂ ਨੂੰ ਕੋਈ ਖਜਲ—ਖੁਆਰੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਸਪਤਾਲ ਵਿਖੇ ਲੋਕਾਂ ਦੇ ਬੈਠਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਤੈਅ ਸਮੇਂ *ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ।
ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਸਾਫ—ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਸਿਹਤ ਸਟਾਫ ਨਾਲ ਸਖਤੀ ਨਾਲ ਪੇਸ਼ ਆਉਂਦਿਆਂ ਕਿਹਾ ਕਿ ਡਿਉਟੀ ਵਿਚ ਕੁਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੂਰ—ਦਰਾਡੇ ਤੋਂ ਆਪਣਾ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਮਦਰਦੀ ਨਾਲ ਪੇਸ਼ ਆਉਂਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।
ਡਿਪਟੀ ਕਮਿਸ਼ਨਰ ਨੇ ਸਮੂਹ ਵਾਰਡਾਂ ਦਾ ਦੌਰਾ ਕਰਦੀਆਂ ਸਟਾਫ ਨੂੰ ਹਦਾਇਤ ਕੀਤੀ ਕੀ ਆਪਣਾ ਇਲਾਜ ਕਰਾਉਣ ਵਾਲੇ ਮਰੀਜ਼ਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ| ਉਨਾਂ ਸਿਹਤ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਦਵਾਈਆਂ ਦਾ ਸਟੋਕ ਵੀ ਰੋਜਾਨਾ ਪੱਧਰ ਤੇ ਚੈੱਕ ਕੀਤਾ ਜਾਵੇ ਤਾਂ ਜੋ ਸਟੋਕ ਲੋੜੀਦੀ ਮਾਤਰਾ ਵਿੱਚ ਉਪਲਬਧ ਹੋਵੇ |ਇਸ ਮੌਕੇ ਉਨਾਂ, ਓਪੀਡੀ, ਐਮਰਜੰਸੀ ਜਨਰਲ ਵਾਰਡ, ਲੈਬੋਟਰੀ ਆਦਿ ਵਾਰਡਾਂ ਦਾ ਦੌਰਾ ਕਰਕੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ |
ਇਸ ਮੌਕੇ ਉਨਾਂ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤੇ ਸਿਹਤ ਕੇਂਦਰ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ|
ਇਸ ਮੌਕੇ ਡਾ. ਕਵਿਤਾ, ਡਾ. ਐਰਿਕ, ਡਾ ਨਵੀਨ ਮਿੱਤਲ, ਡਾ ਰਵੀ , ਸੁਨੀਲ ਟੰਡਨ ਆਦਿ ਸਿਹਤ ਸਟਾਫ ਮੌਜ਼ੂਦ ਸੀ।
ਬਾਕਸ ਲਈ ਪ੍ਰਸਤਾਵਿਤ
ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਸੀਤੋ ਗੁਨੋ ਮਾਰਕੀਟ ਦਾ ਦੌਰਾ ਕੀਤਾ
ਵਿਧਾਇਕ ਬੱਲੂਆਣਾ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸੀਤਾ ਗੁਨੋ ਮਾਰਕੀਟ ਦਾ ਦੋਰਾ ਕਰਦਿਆਂ ਦੁਕਾਨਦਾਰਾਂ ਨੇ ਪੇਸ਼ ਆਉਂਦੀਆਂ ਸਮੱਸਿਆਵਾਂ ਜਿਵੇ ਕਿ ਪਾਣੀ ਦੀ ਨਿਕਾਸੀ, ਸੜਕਾਂ ਦੀ ਮੁਰੰਮਤ, ਸਾਫ ਸਫਾਈ ਅਤੇ ਸੀਵਰੇਜ ਦੀ ਸਮੱਸਿਆ ਬਾਰੇ ਦੱਸਿਆ | ਉਹਨਾਂ ਮੌਕੇ ਤੇ ਹੀ ਸੰਬਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕੀ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ| ਉਨ੍ਹਾਂ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਕਿ ਆਪਣੇ ਆਲੇ ਦੁਆਲੇ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ| ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਨਾਜਾਇਜ਼ ਕਬਜ਼ਾ ਨਾ ਕਰਦਿਆਂ ਹੋਏ ਸਮਾਨ ਨਿਰਧਾਰਿਤ ਦੁਕਾਨ ਦੇ ਦਾਇਰੇ ਦੇ ਵਿੱਚ ਵਿੱਚ ਰੱਖਿਆ ਜਾਵੇ| ਇਸ ਤੋਂ ਇਲਾਵਾ ਸੜਕਾਂ ਤੇ ਕੂੜਾ ਨਾ ਸੁੱਟਿਆ ਜਾਵੇ, ਕੂੜੇ ਨੂੰ ਡਸਟਬਿਨਾਂ ਵਿੱਚ ਹੀ ਰੱਖਿਆ ਜਾਵੇ |