ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ ਮਹੀਨੇ ‘ਚ ਲਗਾਏ ਜਾਣਗੇ ਰੋਜ਼ਗਾਰ ਮੇਲੇ
ਮਾਨਸਾ, 25 ਅਗਸਤ 2021 : ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਸਤੰਬਰ 2021 ਦੌਰਾਨ 9 ਸਤੰਬਰ ਤੋਂ ਲੈ ਕੇ 17 ਸਤੰਬਰ ਤੱਕ ਪੰਜਾਬ ਭਰ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਪੰਜਾਬ ਭਰ ਵਿੱਚ 2.50 ਲੱਖ ਦੇ ਕਰੀਬ ਨੌਕਰੀਆਂ ਮੁਹੱਈਆਂ ਕਰਵਾਈਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 3 ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ 41 ਕੰਪਨੀਆਂ ਵੱਲੋਂ 6000/— ਤੋਂ ਲੈ ਕੇ 25,000/— ਰੁਪਏ ਤੱਕ ਦੀਆਂ 10723 ਨੌਕਰੀਆਂ ਦਿੱਤੀਆਂ ਜਾਣੀਆ ਹਨ ਅਤੇ 42 ਤਰ੍ਹਾਂ ਦੀਆਂ ਨੌਕਰੀਆਂ ਮੁਹੱਈਆਂ ਕਰਵਾਈਆ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 5 ਵੀਂ ਪਾਸ ਤੋਂ ਲੈ ਕੇ ਪੋਸਟ—ਗ੍ਰੈਜੂਏਟ ਤੱਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ।
ਜਿ਼ਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ 9 ਸਤੰਬਰ 2021 ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ, 14 ਸਤੰਬਰ ਨੂੰ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅਤੇ 17 ਸਤੰਬਰ ਨੂੰ ਇਨਲਾਇਟਡ ਗਰੁੱਪ ਆਫ਼ ਕਾਲਜਿਜ਼ ਝੁਨੀਰ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਇਹ ਰੋਜ਼ਗਾਰ ਮੇਲੇ ਲਗਾਏ ਜਾਣਗੇ।ਇਹਨਾਂ ਮੇਲਿਆ ਨੂੰ ਸਫ਼ਲ ਬਣਾਉਣ ਲਈ ਨਹਿਰੂ ਯੁਵਾ ਕੇਂਦਰ ਦੇ ਨੁਮਾਇੰਦਿਆਂ ਨਾਲ ਤਾਲਮੇਲ ਕੀਤਾ ਗਿਆ ਅਤੇ ਉਹਨਾਂ ਨੂੰ ਸਤੰਬਰ ਮਹੀਨੇ ਦੌਰਾਨ ਆਉਣ ਵਾਲੀਆਂ ਕੰਪਨੀਆਂ ਵੱਲੋਂ ਨਿਕਲੀਆਂ ਹੋਈਆਂ ਨੌਕਰੀਆਂ ਦੇ ਸਬੰਧ ਵਿੱਚ ਸੰਖੇਪ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡ—ਪਿੰਡ ਜਾ ਕੇ ਯੁਵਾ ਪੀੜ੍ਹੀ ਨੂੰ ਇਨ੍ਹਾਂ ਮੇਲਿਆਂ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰ ਸਕਣ ਅਤੇ ਰੋਜ਼ਗਾਰ ਮੇਲਿਆਂ ਦਾ ਬੇਰੋਜ਼ਗਾਰ ਪ੍ਰਾਰਥੀਆਂ ਵੱਲੋਂ ਵੱਧ—ਵੱਧ ਲਾਭ ਉਠਾਇਆ ਜਾ ਸਕੇ।