ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

0

– ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ

ਪਟਿਆਲਾ, 13 ਅਗਸਤ 2024 : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 8 ਸਤੰਬਰ 2024 (ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ 2024 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫ਼ੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ।

ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼(ਜਿਨ੍ਹਾਂ ਵਿੱਚੋਂ ਦੋ ਫੋਟੋਆਂਗਜ਼ਟਿਡ ਅਫ਼ਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *