ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ – ਜ਼ਿਲ੍ਹਾ ਚੋਣ ਅਫ਼ਸਰ

0

– ਨਵੀਂ ਵੋਟ ਬਣਾਉਣ, ਕਟਵਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ

ਮਾਨਸਾ, 12 ਅਗਸਤ 2024 : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 01 ਜਨਵਰੀ 2023 ਦੇ ਆਧਾਰ ’ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ 20 ਅਗਸਤ ਦਿਨ ਮੰਗਲਵਾਰ, 21 ਅਗਸਤ ਦਿਨ ਬੁੱਧਵਾਰ ਅਤੇ 22 ਅਗਸਤ ਦਿਨ ਵੀਰਵਾਰ ਨੂੰ ਪਿੰਡਾਂ ਵਿੱਚ ਜਾ ਕੇ ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਤਬਦੀਲ ਕਰਨ ਸਬੰਧੀ ਦਰਖਾਸਤਾਂ ਪ੍ਰਾਪਤ ਕਰਨਗੇ।

ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਜਾਂ ਇਸ ਤੋਂ ਬਾਅਦ ਵੀ, ਨਵੀਆਂ ਬਣਾਈਆਂ, ਕੱਟੀਆਂ ਗਈਆਂ ਅਤੇ ਤਬਦੀਲ ਕੀਤੀਆਂ ਗਈਆਂ ਵੋਟਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਇੰਨ੍ਹਾਂ ਨੂੰ ਅਨੁਪੂਰਕ ਸੂਚੀਆਂ ਦੇ ਤੌਰ ’ਤੇ ਕਮਿਸ਼ਨ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਅਨੁਸਾਰ ਪ੍ਰਕਾਸ਼ਿਤ ਕਰਵਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਵੋਟਾਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਜਾ ਚੁੱਕੀ ਹੈ। ਇਹ ਪ੍ਰਕਾਸ਼ਨਾ ਪਿੰਡਾਂ ਦੇ ਵੋਟਰਾਂ ਤੋਂ ਵੋਟਾਂ ਬਣਾਉਣ, ਕੱਟਣ ਤੇ ਤਬਦੀਲ ਕਰਨ ਸਬੰਧੀ ਮਿਤੀ 29.12.2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ, ਉਨ੍ਹਾਂ ਦਾ ਨਿਪਟਾਰਾ 05.01.2024 ਨੂੰ ਕਰਕੇ ਅਪਡੇਟਿਡ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਜ਼ਿਲਿ੍ਹਆ ਵੱਲੋਂ ਮਿਤੀ 07.01.2024 ਨੂੰ ਵੋਟਰ ਸੂਚੀਆਂ ਦੀ ਕਰਵਾਈ ਗਈ ਅੰਤਿਮ ਪ੍ਰਕਾਸ਼ਨਾ 29.12.2023 ਤੱਕ ਅਪਡੇਟਿਡ ਹੈ। ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਉਕਤ ਚੋਣਾਂ ਨਹੀਂ ਕਰਵਾਈਆਂ ਜਾ ਸਕੀਆਂ। ਹੁਣ ਇਹ ਚੋਣਾਂ ਕਿਸੇ ਵੀ ਸਮੇਂ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਜਾ ਸਕਦੀਆਂ ਹਨ।

About The Author

Leave a Reply

Your email address will not be published. Required fields are marked *

You may have missed