ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ
– ਮਹਾਨ ਯੋਧਿਆਂ ‘ਤੇ ਸਾਨੂੰ ਮਾਣ, ਦੇਸ਼ ਦੇ ਰਾਖਿਆਂ ਦੇ ਜੋਸ਼ ਦਾ ਨਹੀਂ ਕੋਈ ਜਵਾਬ-ਅਮਨ ਅਰੋੜਾ
– 15 ਅਗਸਤ ਮੌਕੇ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਦੀ ਕੀਤੀ ਵੰਡ
– ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੀਆਂ ਦੇਸ਼ ਭਗਤੀ ਨਾਲ ਸੰਬਧਤ ਕੋਰੋਗਰਾਫੀਆਂ
ਫਾਜ਼ਿਲਕਾ, 16 ਅਗਸਤ 2024 : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂ, ਜਵਾਨਾਂ ਤੇ ਜਾਬਾਜਾ ‘ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕਾ ਹੀ ਅਸੀਂ ਅਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਤੇ ਬੇਫਿਕਰ ਹੋ ਕੇ ਘਰਾਂ ਵਿਚ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾ ਨੂੰ ਅਸੀਂ ਸਿਜਦਾ ਕਰਦੇ ਹਾਂ ਜੋ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਜਿਨ੍ਹਾਂ ਦੇਸ਼ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ| ਉਨ੍ਹਾਂ ਕਿਹਾ ਕਿ 1971 ਦੀ ਜੰਗ ਵਿਚ ਸ਼ਹੀਦ ਹੋਏ 232 ਜਵਾਨਾਂ ਦੀ ਵਢਮੁੱਲੀ ਕੁਰਬਾਨੀ ਨੂੰ ਯਾਦ ਰੱਖਦਿਆਂ ਆਸਫ ਵਾਲਾ ਵਿਖੇ ਸ਼ਹੀਦੀ ਸਮਾਰਕ ਬਣਾਇਆ ਗਿਆ ਹੈ ਜਿਸ ਨੂੰ ਹਰੇਕ ਜ਼ਿਲ੍ਹਾ ਵਾਸੀ ਨਮਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਦੇ ਅਥਾਹ ਜੋਸ਼ ਅਤੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਰੀਟਰੀਟ ਸ਼ਰਮਨੀ ਦਾ ਖੂਬ ਆਨੰਦ ਮਨਿਆ|
ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਹੱਦੀ ਖੇਤਰ ਦੇ ਨਾਲ-ਨਾਲ ਰਾਖਿਆਂ ਦੀ ਭਲਾਈ ਲਈ ਪੰਜਾਬ ਸਰਾਕਰ ਵਚਨਬੱਧ ਹੈ। ਇਸ ਮੌਕੇ ਸਰਕਾਰੀ ਹਾਈ ਸਕੂਲ ਆਲਮਗੜ੍ਹ ਮਾਤਰ ਛਾਇਆ ਵੱਲੋਂ ਭੰਗੜਾ ਤੇ ਵਿਜਡਮ ਪਬਲਿਕ ਸਕੂਲ ਤੋਂ ਇਲਾਵਾ ਹੋਰ ਵੱਖ ਵੱਖ ਸਕੂਲਾਂ ਵੱਲੋਂ ਦੇਸ਼ ਭਗਤੀ ਨਾਲ ਸੰਬਧਤ ਕੋਰੋਗਰਾਫੀ ਪੇਸ਼ ਕੀਤੀ ਗਈ। ਵੱਖ ਵੱਖ ਸਥਾਨਕ ਗਾਇਕਾਂ ਵੱਲੋਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਸਿਖਿਆ ਵਿਭਾਗ ਤੋਂ ਵਿਜੈ ਪਾਲ, ਪ੍ਰਿੰਸੀਪਲ ਰਜਿੰਦਰ ਵਿਖੌਣਾ, ਸਤਿੰਦਰ ਬਤਰਾ ਤੋਂ ਇਲਾਵਾ ਹੋਰ ਸੀਮਾ ਸੁਰੱਖਿਆ ਬਲ, ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।