ਸਰਕਾਰ ਤੁਹਾਡੇ ਦੁਆਰ – ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

0

– ਕੈਂਪ ‘ਚ ਲਾਭਪਾਤਰੀਆਂ ਨੂੰ ਸੀਨੀਅਰ ਸਿਟੀਜ਼ਨ ਕਾਰਡ, ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ

ਲੁਧਿਆਣਾ, 23 ਅਗਸਤ 2024 :  ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਅਧੀਨ ਪੈਂਦੇ ਇਸਲਾਮਗੰਜ ਇਲਾਕੇ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ।

ਕੈਂਪ ਵਿੱਚ ਕਈ ਵਿਅਕਤੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਟਿੱਬਾ ਰੋਡ ਦੀ ਰੀਟਾ ਰਾਣੀ, ਪ੍ਰੇਮ ਨਗਰ ਦੇ ਸ਼ੰਕਰ ਲਾਲ, ਇਸਲਾਮ ਗੰਜ ਦੀ ਪ੍ਰਕਾਸ਼ ਕੌਰ, ਮੁੰਡੀਆਂ ਕਲਾਂ ਦੀ ਹਰਵਿੰਦਰ ਕੌਰ, ਮਹਾਜਨ ਵਿਹਾਰ ਕਲੋਨੀ ਦੀ ਵਿਜੇ ਬਾਤਿਸ਼ ਅਤੇ ਨਿਊ ਮਨਜੀਤ ਨਗਰ ਦੀ ਸੁਦੇਸ਼ ਕੁਮਾਰੀ ਨੂੰ ਮੌਕੇ ‘ਤੇ ਹੀ ਬੁਢਾਪਾ ਪੈਨਸ਼ਨ ਲਈ ਮਨਜ਼ੂਰੀ ਪੱਤਰ ਦਿੱਤੇ ਗਏ। ਕੈਂਪ ਵਿੱਚ ਓਮ ਪ੍ਰਕਾਸ਼, ਚੰਪਾ ਦੇਵੀ, ਹੰਸ ਰਾਜ, ਬਾਬੂ ਲਾਲ, ਕਸ਼ਮੀਰੀ ਲਾਲ, ਭਗਵਾਨੀ ਦੇਵੀ ਅਤੇ ਪ੍ਰੇਮ ਨਗਰ ਦੀ ਸੁਮਨ ਦੇਵੀ ਨੇ ਵੀ ਆਪਣੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਵਿਧਾਇਕ ਨੇ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਪੈਨਸ਼ਨ ਵਰਗੇ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਨੂੰ ਇੱਕ ਗੇਮ-ਚੇਂਜਰ ਕਰਾਰ ਦਿੱਤਾ ਜਿਸਦੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪ੍ਰਸ਼ਾਸ਼ਕੀ  ਸੇਵਾਵਾਂ ਮਿਲ ਰਹੀਆਂ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਸੂਬਾ ਸਰਕਾਰ ਦੇ ਯਤਨਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਅਜਿਹੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਂਸਰਕਾਰ ਤੁਹਾਡੇ ਦੁਆਰਂ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।

ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਮਨਜ਼ੂਰੀ ਪੱਤਰ ਵੀ ਸੌਂਪੇ।

About The Author

Leave a Reply

Your email address will not be published. Required fields are marked *

error: Content is protected !!