ਘਰ ਘਰ ਅੱਖਾ ਦਾਨ ਕਰਨ ਲਈ 25 ਅਗਸਤ ਤੋਂ  ਵਿਸ਼ੇਸ਼ ਜਾਗਰੂਕਤਾ ਮੁਹਿੰਮ  ਸ਼ੁਰੂ

0

– ਸਿਹਤ ਅਧਿਕਾਰੀਆ ਨੇ ਜਾਰੀ ਕੀਤਾ ਪੋਸਟਰ, 8 ਸਤੰਬਰ ਤੱਕ ਲੋਕਾਂ ਕੋਲ ਭਰਵਾਏ ਜਾਣਗੇ ਅੱਖਾ ਦਾਨ ਦੇ ਫਾਰਮ

ਫਾਜ਼ਿਲਕਾ, 27 ਅਗਸਤ 2024 :  ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ ।ਇਸ ਗੱਲ ਦਾ ਪ੍ਰਗਟਾਵਾ ਡਾ  ਕਵਿਤਾ ਸਿੰਘ   ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ 25 ਅਗਸਤ ਤੌਂ 8 ਸਤੰਬਰ 2023 ਤੱਕ ਪੰਜਾਬ ਸਰਕਾਰ ਵੱਲੋਂ  ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।ਜਿਲਾਂ ਫਾਜ਼ਿਲਕਾ  ਨਿਵਾਸੀਆਂ ਨੂੰ ਜਾਗਰੂਕ ਕਰਨ ਹਿੱਤ  ਆਸ਼ਾ,ਏ ਐਨ ਐਮ,ਸਿਹਤ ਸੁਪਰਵਾਇਜਰ ,ਬਲਾਕ ਐਜੁਕੈਟਰ ਅਤੇ ਜਿਲਾਂ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ ।

ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨੇਪਣ ਦਾ ਸ਼ਿਕਾਰ ਹਨ।ਦਿਨ-ਬ-ਦਿਨ ਅੱਖਾਂ ਦੀ ਘਾਣ ਕਾਰਨ ਇਨ੍ਹਾਂ ਵਿਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ। ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰੀਏ।

ਜਿਲਾ ਟਿੱਕਾ ਕਰਨ ਅਫਸਰ ਡਾਕਟਰ ਏਰਿਕ ਨੇ  ਕਿਹਾ ਕੁਪੋਸ਼ਣ ਕਾਰਨ ਅੱਖਾਂ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ‘ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਹੀ ਵਰਤੋਂ  ਕੀਤੀ ਜਾਵੇ, ਹਨੇਰੇ ਵਿਚ ਮੋਬਾਇਲ, ਪੈੱਨ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਸ ਨਾਲ ਰੈਟੀਨਾ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ।ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਅੱਖਾਂ ਦੀ ਰੋਸ਼ਨੀ ਬਰਕਰਾਰ ਰੱਖਣ ਲਈ ਆਪਣੀ ਖੁਰਾਕ ਵਿਚ ਵਿਟਾਮਿਨ ‘ਏ’ ਭਰਪੂਰ ਖੁਰਾਕ ਨੂੰ ਜ਼ਰੂਰ ਸ਼ਾਮਿਲ ਕਰੋ |

ਡਾ ਕਵਿਤਾ ਸਿੰਘ ਜਿਲਾ ਪਰਿਵਾਰ ਭਲਾਈ ਅਫ਼ਸਰ  ਨੇ ਦੱਸਿਆ ਕਿ ਕਿਸੇ ਵੀ ਉਮਰ ਵਿਚ ਅੱਖਾਂ ਦਾਨ ਕੀਤੀਆ ਜਾ ਸਕਦੀਆਂ ਹਨ। ਜੇਕਰ ਆਦਮੀ ਦੇ ਦੂਰ  ਦੀ ਐਨਕ ਲੱਗੀ ਹੋਵੇ, ਲੈੰਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਕੇਵਲ ਕੈਂਸਰ, ਏਡਜ ਅਤੇ ਦਿਮਾਗੀ ਬੁਖਾਰ ਦੇ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਉਨਾਂ ਕਿਹਾ ਕਿ ਜਿਲੇ ਵਿੱਚ ਆਈ ਬੈਂਕ ਨਾ ਹੋਣ ਕਰਕੇ – ਦੂਜੇ : ਜ਼ਿਲਿਆਂ ਦੇ ਆਈ ਬੈਂਕ ਵਿਚ ਅੱਖਾਂ ਭੇਜਣ ਸਮੇਂ ਸਮਾਂ ਵੀ ਵਧੇਰੇ ਲੱਗਦਾ ਹੈ ਅਤੇ ਨਾਲ ਨਾਲ ਪੈਸੇ ਵੀ ਵੱਧ ਖਰਚ ਕਰਨੇ ਪੈਂਦੇ ਹਨ।ਉਨ੍ਹਾਂ ਕਿਹਾ ਕਿ ਭਾਵੇਂ  ਜੇਕਰ ਇਥੇ ਆਈ ਬੈਂਕ ਖੋਲ੍ਹ ਦਿੱਤਾ ਜਾਵੇ ਤਾਂ ਅੱਖਾਂ ਦਾਨ ਮੁਹਿੰਮ ਵਿੱਚ ਭਾਰੀ ਵਾਧਾ ਹੋ ਸਕਦਾ ਹੈ।ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸਾਰੇ ਜਿਲੇ ਵਿੱਚ ਸਮੂਹ ਬਲਾਕ ਐਜ਼ੂਕੇਟਰ ਨੂੰ ਹਿਦਾਇਤ ਕੀਤੀ ਹੈ ਆਪਣੇ ਅਧੀਨ ਸਮੂਹ ਸਟਾਫ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ ਤਾਕਿ ਪਿੰਡ ਪੱਧਰ ਤੇ ਲੋਕਾਂ ਨੂੰ ਅੱਖਾਂ ਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਦੌਰਾਨ ਮਾਸ ਮੀਡੀਆ ਵਿੰਗ ਤੋਂ ਵਿਨੋਦ ਕੁਮਾਰ

ਦਿਵੇਸ਼ ਕੁਮਾਰ, ਰੋਹਿਤ ਸਚਦੇਵਾ ਸਟੈਨੋ ਬੀ ਸੀ ਸੀ ਸੁਖਦੇਵ  ਸਿੰਘ   ਆਦਿ ਮੌਜੂਦ ਸੀ।

About The Author

Leave a Reply

Your email address will not be published. Required fields are marked *

error: Content is protected !!