ਵੋਟਰ ਵੈਰਿਫਿਕੇਸ਼ਨ ਹਿੱਤ ਬੀ.ਐਲ.ਓਜ ਵਲੋਂ ਕੀਤਾ ਜਾਵੇਗਾ ਡੋਰ-ਟੂ-ਡੋਰ ਸਰਵੇ

0

ਪਠਾਨਕੋਟ, 27 ਅਗਸਤ 2024 :  ਸ੍ਰੀ ਅਦਿੱਤਿਆ ਉੱਪਲ ( ਆਈ.ਏ.ਐਸ.)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਂਣ ਕਮਿਸ਼ਨ ਨਵੀ ਦਿੱਲੀ ਜੀ ਵੱਲੋਂ ਯੋਗਤਾ ਮਿਤੀ 01 ਜਨਵਰੀ 2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚਲੇ ਸਮੁੱਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ), 003-ਪਠਾਨਕੋਟ) ਵਿੱਚ 20/08/24 ਤੋਂ ਲੈ ਕੇ 20/09/2024 ਤੱਕ ਬੀ.ਐਲ.ਓਜ. ਦੁਆਰਾ ਮੋਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਹਿੱਤ ਡੋਰ-ਟੂ-ਡੋਰ ਸਰਵੇ ਕੀਤਾ ਜਾਵੇਗਾ। ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐਲ.ਓਜ. ਵੱਲੋਂ ਜਿਥੇ ਵੋਟਰਾਂ ਦੀ ਬੀਐਲਓ ਐਪ ਰਾਹੀਂ ਆਨਲਾਈਨ ਵੋਟਰ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉੱਥੇ ਹੀ ਮਿਤੀ 01 ਜਨਵਰੀ 2025 ਨੂੰ 18 ਸਾਲ ਦੀ ਉਮਰ ਪੁਰੀ ਕਰ ਚੁੱਕੇ ਯੋਗ ਬਿਨੇਕਾਰਾ ਦੀ ਵੋਟਰ ਰਜਿਸਟ੍ਰੇਸ਼ਨ ਸਬੰਧੀ ਫਾਰਮ ਨੰ.6 ਵੀ ਇਕੱਤਰ ਕੀਤੇ ਜਾਣਗੇ। ਇਸ ਤੋਂ ਇਲਾਵਾ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਉਹਨਾਂ ਦੇ ਵੇਰਵੇ ਅਡਵਾਂਸ ਵਿੱਚ ਹੀ ਇਕੱਤਰ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ/ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੀ.ਐਲ.ਓਜ ਦੁਆਰਾ ਵੋਟਰ ਵੈਰੀਫਿਕੇਸ਼ਨ ਕਰਨ ਲਈ ਕੀਤੇ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਦੋਰਾਨ ਉਨ੍ਹਾਂ ਨੂੰ ਆਪਣਾ ਪੂਰਣ ਸਹਿਯੋਗ ਦਿੱਤਾ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਜੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਜੀ ਵਲੋਂ ਯੋਗਤਾ ਮਿਤੀ 01/01/2025 ਦੇ ਅਧਾਰ ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿੱਚ ਕਰਵਾਈਆਂ ਜਾ ਰਹੀਂ ਪ੍ਰੀ-ਰਵੀਜਨ ਗਤੀਵਿਧੀਆਂ (ਡੋਰ-ਟੂ-ਡੋਰ ਸਰਵੇ) ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ, ਬੀ.ਐਲ.ਓਜ. ਸੁਪਰਵਾਈਜਰ, ਸਵੀਪ ਨੋਡਲ ਅਫਸਰਾਂ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੇਸਡਰਾਂ ਈ.ਐਲ .ਸੀ ਕਲੱਬਾਂ, ਚੁਨਾਵ ਪਾਠਸ਼ਾਲਾ ਅਤੇ ਵੋਟਰ ਜਾਗਰੂਕਤਾ ਮੰਚ ਦੇ ਇੰਚਾਰਜਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰਡ ਕੀਤਾ ਜਾ ਸਕੇ।

About The Author

Leave a Reply

Your email address will not be published. Required fields are marked *

error: Content is protected !!