ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਤੇਜ਼ੀ-ਡਿਪਟੀ ਕਮਿਸ਼ਨਰ

0

– ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 28 ਅਗਸਤ 2024 : ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਤਹਿਤ ਰੱਖੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖੀ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕਰਨਸਾਫ ਸਫਾਈਗੰਦੇ ਪਾਣੀ ਦੇ ਪ੍ਰਬੰਧਪਿੰਡਾਂ ਵਿੱਚੋਂ ਨਿਕਲਣ ਵਾਲੇ ਸੀਵਰੇਜ ਸਬੰਧੀ ਕੀਤੇ ਗਏ ਪ੍ਰਬੰਧਪਲਾਸਟਿਕ ਵੇਸਟ ਮੈਨੇਜਮੈਂਟਹਵਾ ਅਤੇ ਪਾਣੀ ਦੀ ਸ਼ੁੱਧਤਾਵੇਸਟ ਮੈਨੇਜਮੈਂਟ ਸਬੰਧੀ ਫੰਡਖੇਤੀਬਾੜੀ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਆਦਿ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਸਬੰਧੀ ਹੋਰ ਸਖਤੀ ਨਾਲ ਕਾਰਵਾਈਆਂ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂਉਪਕਰਨਾਂ ਤੇ ਸਾਧਨਾਂ ਦੇ ਬਦਲਵੇਂ ਪ੍ਰਬੰਧਾਂ ਦੀ ਵਰਤੋਂ ਦੀ ਲੋੜ ਤੇ ਜ਼ੋਰ ਦਿੱਤਾ।

ਇਸ ਉਪਰੰਤ ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨਇਨ੍ਹਾਂ ਨੂੰ ਅਮਲ ਵਿੱਚ ਲਿਆਣਾ ਯਕੀਨੀ ਬਣਾਇਆ ਜਾਵੇ ਅਤੇ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਸਬੰਧਿਤ ਵਿਭਾਗੀ ਅਧਿਕਾਰੀਆਂ ਵੱਲੋਂ ਵੱਧ ਤੋਂ ਵੱਧ ਚੈਕਿੰਗਾਂ ਕੀਤੀਆਂ ਜਾਣ ਤਾਂ ਜੋ ਜੇਕਰ ਕਿਤੇ ਵੀ ਕੋਈ ਗੈਰ ਕਾਨੂੰਨੀ ਮਾਇਨਿੰਗ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਤੁਰੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰੀ. ਰਾਕੇਸ਼ ਕੁਮਾਰ ਪੋਪਲੀਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਿੰਦਰ ਸਿੰਘ ਮੱਲ੍ਹੀਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜ਼ਿਲਕਾ ਜਗਸੀਰ ਸਿੰਘਕਾਰਜ ਸਾਧਕ ਅਫਸਰ ਜਲਾਲਾਬਾਦ ਗੁਰਦਾਸ ਸਿੰਘਸਹਾਇਕ ਵਾਤਾਵਰਨ ਇੰਜੀ. ਅਨੀਸ਼ ਸਰਮਾਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਅਧਿਕਾਰੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!