ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ

0

ਪਟਿਆਲਾ, 30 ਅਗਸਤ 2024 :  ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਅਤੇ ਸੁਸਾਇਟੀ ਫੋਰ ਸਪੋਰਟਸ ਪਰਸਨਸ ਵੈਲਫੇਅਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 29 ਅਗਸਤ ਨੂੰ ਪੂਰਾ ਭਾਰਤ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿੱਚ ਮਨਾਉਂਦਾ ਹੈ। ਇਹ ਦਿਨ ਹਾਕੀ ਦੇ ਜਾਦੂਗਰ ਓਲੰਪੀਅਨ ਮੇਜਰ ਧਿਆਨ ਚੰਦ ਦੇ ਜਨਮਦਿਨ ਨੂੰ ਸਮਰਪਿਤ ਹੁੰਦਾ ਹੈ।

ਉਹਨਾਂ ਦੱਸਿਆ ਕਿ ਇਹ ਖੇਡ ਦਿਵਸ ਇਸ ਲਈ ਮਨਾਇਆ ਜਾਂਦਾ ਹੈ ਕਿ ਨੌਜਵਾਨ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ ਅਤੇ ਬੱਚੇ ਮੇਜਰ ਧਿਆਨ ਚੰਦ ਜੀ ਦੇ ਦਰਸਾਏ ਹੋਏ ਮਾਰਗ ਤੇ ਚੱਲ ਕੇ ਓਲੰਪਿਕ, ਏਸ਼ੀਆਈ ਖੇਡਾਂ ਅਤੇ ਅੰਤਰਰਾਸ਼ਟਰੀ ਪੱਧਰ ਤੇ ਤਗਮੇ ਜਿੱਤਣ ਲਈ ਪ੍ਰੇਰਿਤ ਹੋ ਸਕਣ। ਮੇਜਰ ਧਿਆਨ ਚੰਦ ਨੇ ਓਲੰਪਿਕ ਤਗਮੇ ਸਮੇਤ ਅਨੇਕਾਂ ਵਾਰ ਭਾਰਤ ਦਾ ਝੰਡਾ ਅੰਤਰਰਾਸ਼ਟਰੀ ਪੱਧਰ ਤੇ ਬੁਲੰਦ ਕੀਤਾ ਅਤੇ ਅੱਜ ਉਹਨਾਂ ਨੂੰ ਪੂਰੀ ਦੁਨੀਆ ਯਾਦ ਕਰਦੀ ਹੈ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੌਰ ਤੇ  ਤੰਦਰੁਸਤ ਰਹਿਣ ਲਈ ਖੇਡਾਂ ਨੂੰ ਅਪਣਾਉਣਾ ਬਹੁਤ ਜਰੂਰੀ ਹੈ। ਇਕ ਚੰਗਾ ਖਿਡਾਰੀ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ ਤੇ ਨਾਲ ਹੀ ਨੌਜਵਾਨ ਬੱਚੇ ਬੱਚੀਆਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।

ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਪ੍ਰਧਾਨ ਜਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵੱਖ-ਵੱਖ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਜੂਨੀਅਰ, ਸਬ ਜੂਨੀਅਰ ਬੱਚਿਆਂ ਲਈ ਇੱਕ ਪ੍ਰਤੀਯੋਗਤਾ ਦਾ ਆਯੋਜਨ ਜਲਦ ਹੀ ਕਰਵਾ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੋਵੇਗਾ। ਇਸ ਮੌਕੇ ਚਰਨਜੀਤ ਸਿੰਘ ਭੁੱਲਰ ਐਗਜੈਕਟਿਵ ਕਮੇਟੀ ਮੈਂਬਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਬਖਸ਼ੀਸ਼ ਸਿੰਘ ਉਪ ਪ੍ਰਧਾਨ ਜਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੀ ਸਾਰੀ ਟੀਮ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਟੀਮ ਦੇ ਮੈਂਬਰ, ਬੱਚਿਆਂ ਦੇ ਮਾਤਾ ਪਿਤਾ ਅਤੇ ਖੇਡ ਪ੍ਰੇਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!