ਸਰਕਾਰ ਤੁਹਾਡੇ ਦੁਆਰ – ਕੈਂਪ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

0

– ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ

ਲੁਧਿਆਣਾ, 30 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਟਿੱਬਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ ‘ਤੇ ਹੀ ਹੱਲ ਵੀ ਕੀਤੇ।

ਕੈਂਪ ਦੌਰਾਨ ਹਲਕੇ ਦੇ ਵਸਨੀਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸੇਵਾਵਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਅਮਰ ਨਾਥ, ਅਨੀਤਾ ਵਿੱਜ, ਬਾਲ ਮੁਕੰਦੀ, ਚੰਚਲ ਰਾਣੀ, ਦਲੀਪ ਕੌਰ, ਗੁਰਚਰਨ ਸਿੰਘ, ਜੈ ਨਾਥ ਪਾਂਡੇ, ਕਮਲੇਸ਼ ਰਾਣੀ, ਕੌਸ਼ੱਲਿਆ ਰਾਣੀ, ਕ੍ਰਿਸ਼ਨਾ ਦੇਵੀ, ਕੁਲਵਿੰਦਰ ਕੌਰ, ਕੁਰੇਸ਼ਾ ਬੇਗਮ, ਮਦਨ ਲਾਲ, ਮਧੂ, ਮਾਲਤੀ ਦੇਵੀ, ਮਨਜੀਤ ਕੌਰ, ਮਨੋਹਰ ਲਾਲ, ਮਨਪ੍ਰੀਤ ਕੌਰ, ਮੁਨੇਸ਼, ਨਿੰਦਰ ਕੌਰ, ਨਿਰਮਲਾ ਦੇਵੀ, ਓਮ ਪ੍ਰਕਾਸ਼, ਪਰਮਜੀਤ ਕੌਰ ਸੰਧੂ, ਪਰਦੀਪ ਕੁਮਾਰ, ਪਰਵੀਨ, ਪਿਆਰ ਕੌਰ, ਪੂਨਮ, ਰਾਮ ਲਾਲ, ਰਤਨੀ ਦੇਵੀ, ਰੇਨੂੰ, ਸੰਤੋਖ ਰਾਮ, ਸੀਮਾ ਰਾਣੀ, ਸੁਮਨ ਜੈਨ, ਊਸ਼ਾ ਰਾਣੀ ਅਤੇ ਵੀਨਾ ਰਾਣੀ ਨੇ ਆਪੋ-ਆਪਣੇ ਪੈਨਸ਼ਨ ਮਨਜ਼ੂਰੀ ਪੱਤਰ ਪ੍ਰਾਪਤ ਕੀਤੇ।

ਵਿਧਾਇਕ ਗਰੇਵਾਲ ਨੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਵਿਧਾਇਕ ਭੋਲਾ ਨੇ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਪੈਨਸ਼ਨ ਵਰਗੇ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਇੱਕ ਗੇਮ-ਚੇਂਜਰ ਕਰਾਰ ਦਿੱਤਾ ਜਿਸਦੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਸੂਬਾ ਸਰਕਾਰ ਦੇ ਯਤਨਾਂ ‘ਤੇ ਵੀ ਜ਼ੋਰ ਦਿੱਤਾ।

ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਹਲਕਾ ਵਿਧਾਇਕ ਅਤੇ ਐਸ.ਡੀ.ਐਮ. ਵਿਕਾਸ ਹੀਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਪ੍ਰਵਾਨਗੀ ਪੱਤਰ ਵੀ ਸੌਂਪੇ।

About The Author

Leave a Reply

Your email address will not be published. Required fields are marked *

error: Content is protected !!