ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ
– ਬਿਨਾਂ ਲਾਇਸੰਸ ਅਤੇ ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਤੇ ਵੇਚਣ ’ਤੇ ਵੀ ਰਹੇਗੀ ਪਾਬੰਦੀ
ਹੁਸ਼ਿਆਰਪੁਰ, 2 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪ੍ਰੀਗੈਬਲਿਨ ਕੈਪਸੂਲ ਨੂੰ ਬਿਨਾਂ ਲਾਇਸੰਸ ਦੇ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਤੋਂ ਇਲਾਵਾ ਇਹ ਦਵਾਈ ਬਿਨਾਂ।ਡਾਕਟਰੀ ਪਰਚੀ (ਪ੍ਰਿਸਕ੍ਰਿਪਸ਼ਨ) ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਅਕਤੂਬਰ ਤੱਕ ਲਾਗੂ ਰਹਿਣਗੇ।