ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ‘ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ

0

– ਕਿਹਾ, ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ

ਪਟਿਆਲਾ, 3 ਸਤੰਬਰ 2024 : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ‘ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਜਿਥੇ ਹਰ ਪਿੰਡ ‘ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ ‘ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ‘ਤੇ ਪੁੱਜ ਜਾਂਦੇ ਹਨ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ‘ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਜਦੋਂਕਿ ਅੱਗ ਲਾਉਣ ਨਾਲ ਇਹੋ ਤੱਤ ਸੜ ਜਾਣ ਕਰਕੇ ਮਿਟੀ ਦੇ ਖੁਰਾਕੀ ਤੱਤ ਵੀ ਖ਼ਤਮ ਹੋ ਜਾਂਦੇ ਹਨ। ਐਨਾ ਹੀ ਨਹੀਂ ਸਮੁੱਚਾ ਵਾਤਾਵਰਣ ਵੀ ਗੰਧਲਾ ਹੋਣ ਕਰਕੇ ਸਾਡੇ ਜੀਵਨ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੀ (ਸੀ.ਆਰ.ਐਮ) ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਸਬੰਧੀਂ ਸਕੀਮ ਹੇਠਾਂ ਮਸ਼ੀਨਰੀ ਉਪਰ ਸਬਸਿਡੀ ਸਕੀਮ ਤਹਿਤ ਇਹ ਮਸ਼ੀਨਰੀ ਹੈਪੀ ਸੀਡਰ, ਸਮਰਾਟ ਸੀਡਰ, ਸੁਪਰ ਸੀਡਰ, ਮਲਚਰ, ਜ਼ੀਰੋ ਟਿਲ, ਸੁਪਰ ਸਟਰਾ ਐਸ.ਐਮ.ਐਸ., ਰਿਵਰਸਲ ਮੋਲਡ ਬੋਰਡ ਹਲ ਅਤੇ ਚੌਪਰ ਆਦਿ ਇਕੱਲੇ ਕਿਸਾਨਾਂ, ਸਹਿਕਾਰੀ ਸਭਾਵਾਂ ਤੇ ਸਮੂਹਾਂ ਨੂੰ ਸਬਸਿਡੀ ‘ਤੇ ਉਪਲਬਧ ਕਰਵਾਈ ਜਾਂਦੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ।

ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed